ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅੰਤਰਰਾਸ਼ਟਰੀ ਮਿਸ਼ਰਤ ਅਨਾਜ ਦਿਵਸ
ਬੜੇ ਉਤਸ਼ਾਹ ਨਾਲ ਮਨਾਇਆ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਲੋਕਾਂ ‘ਚ ਮਿਸ਼ਰਤ ਅਨਾਜਾਂ ਦੇ ਪੌਸ਼ਟਿਕ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਇਨ੍ਹਾਂ ਦੀ ਖੱਪਤ ਨੂੰ ਉਤਸ਼ਾਹਿਤ ਕਰਨਾ ਸੀ
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਉਲੀਕੇ ਇਸ ਪ੍ਰੋਗਰਾਮ ‘ਚ ਸੀ.ਓ ਪੰਜਾਬ ਬਟਾਲੀਅਨ ਕਰਨਲ ਅਲੋਕ ਧਾਮੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨਾਂ ਨੇ ਵਿਦਿਆਰਥੀ ਦੇ ਜੀਵਨ *ਚ ਅਨੁਸ਼ਾਸਨ ਦੀ ਮਹੱਤਤਾ ਬਾਰੇ ਪ੍ਰੇਰਨਾਦਾਇਕ ਵਿਚਾਰ ਪੇਸ਼ ਕੀਤੇ ਅਤੇ ਐਨ.ਸੀ.ਸੀ ‘ਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ।ਸਮਾਗਮ ਦੌਰਾਨ ਹੈਲਥ ਮੰਤਰ ਡਾਈਟ ਕਲੀਨਿਕ ਦੇ ਡਾਇਰੈਕਟਰ, ਡਾਇਟੀਸ਼ੀਅਨ ਰੀਤੂ ਨੇ ਵਿਦਿਆਰਥੀਆਂ ਨੂੰ ਪੌਸ਼ਟਿਕ ਖੁਰਾਕ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਕਈ ਪੁਰਾਣੀਆਂ ਬਿਮਾਰੀਆਂ ਨੂੰ ਰੋਕਣ ‘ਚ ਬਾਜ਼ਰੇ ਤੇ ਮਿਸ਼ਰਤ ਅਨਾਜ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ।ਪ੍ਰਿੰ: ਗਿੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੋਸ਼ਟਿਕ ਭੋਜਨ ਖਾਣ ਲਈ ਪ੍ਰੇਰਿਤ ਕੀਤਾ ਅਤੇ ਸਿਹਤਮੰਦ, ਨਰੋਏ ਸਰੀਰ ਦੇ ਮਾਲਕ ਬਣਨ ਲਈ ਜਾਗਰੂਕ ਕੀਤਾ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media