Saturday, September 5, 2026

ਯੂਨੀਵਰਸਿਟੀ ਦੇ ਤਿੰਨ ਸੀਨੀਅਰ ਸਹਾਇਕ ਬਣੇ ਨਿਗਰਾਨ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਤਿੰਨ ਕਰਮਚਾਰੀ ਅਰਵਿੰਦਰ ਸਿੰਘ ਪੰਜਾਬ ਸਕੂਲ ਆਫ ਇਕਨਾਮਿਕਸ, ਦਿਲਬਾਗ ਸਿੰਘ ਅੰਗਰੇਜ਼ੀ ਵਿਭਾਗ ਤੇ ਸ੍ਰੀਮਤੀ ਅਨੁਪਮਾ ਪਡਿਆਲ ਪਲਾਨਿੰਗ ਵਿਭਾਗ ਨੂੰ ਨਿਗਰਾਨ ਵਜੋਂ ਪਦ ਉਨਤ ਕੀਤਾ ਗਿਆ।ਉਨ੍ਹਾਂ ਨੂੰ ਨਿਯੁੱਕਤੀ ਪੱਤਰ ਹਰਜਿੰਦਰ ਸਿੰਘ ਸਹਾਇਕ ਰਜਿਸਟਰਾਰ ਅਤੇ ਰਜ਼ਨੀਸ਼ ਭਾਰਦਵਾਜ ਪ੍ਰਧਾਨ ਅਫਸਰ ਐਸੋਸੀਏਸ਼ਨ ਵਲੋਂ ਦਿੱਤੇ ਗਏ।ਯੂਨੀਵਰਸਿਟੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ ਨਿਗਰਾਨ ਬਣੇ ਅਫਸਰਾਂ ਨੂੰ ਵਧਾਈ ਦੇਂਦੇ ਹੋਏ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।ਤਰੱਕੀ ਪ੍ਰਾਪਤ ਕਰਨ ਵਾਲੇ ਅਫਸਰਾਂ ਨੇ ਕਿਹਾ ਕਿ ਉਹ ਆਪਣੀ ਇਸ ਤਰੱਕੀ ਲਈ ਯੂਨੀਵਰਸਿਟੀ ਅਥਾਰਟੀ ਅਤੇ ਖਾਸ ਤੌਰ ਪ੍ਰਧਾਨ ਅਫਸਰ ਐਸੋਸੀਏਸ਼ਨ ਰਜ਼ਨੀਸ਼ ਭਾਰਦਵਾਜ ਦਾ ਧੰਨਵਾਦ ਕਰਦੇ ਹਨ।
ਇਸ ਮੌਕੇ ਜਗੀਰ ਸਿੰਘ ਉਪ ਪ੍ਰਧਾਨ, ਮਨਵਿੰਦਰ ਸਿੰਘ, ਵਿਪਨ ਕੁਮਾਰ ਸਯੁਕਤ ਸਕੱਤਰ, ਗੁਰਮੀਤ ਥਾਪਾ, ਹਰਦੀਪ ਸਿੰਘ, ਰਾਜੇਸ਼ ਕੁਮਾਰ, ਗੁਰਮੀਤ ਥਾਪਾ, ਮਨਪ੍ਰੀਤ ਸਿੰਘ ਸਕੱਤਰ ਅਤੇ ਕੁਲਜਿੰਦਰ ਸਿੰਘ ਬੱਲ ਸਮੇਤ ਵੱਡੀ ਗਿਣਤੀ ‘ਚ ਅਫਸਰ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …