ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਸਥਾਨਕ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਪ੍ਰਬੰਧਕੀ ਟੀਮ ਦੇ ਮੈਂਬਰ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਇੰਦਰਪਾਲ
ਕੌਰ ਨੇ ਪਰਿਵਾਰ ਸਮੇਤ ਪੋਤਰੀ ਗੁਰਨੂਰ ਕੌਰ ਦੇ ਜਨਮ ਦਿਨ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ, ਹਰਜੀਤ ਸਿੰਘ ਅਰੋੜਾ, ਮਾਸਟਰ ਸਤਪਾਲ ਸ਼ਰਮਾ, ਮਨਿੰਦਰ ਪਾਲ ਸਿੰਘ, ਰਾਜਵਿੰਦਰ ਸਿੰਘ ਲੱਕੀ ਦੀ ਦੇਖ-ਰੇਖ ਹੇਠ ਹੋਏ ਇਸ ਸਮਾਗਮ ਵਿੱਚ ਬੱਚੀ ਦੇ ਪਰਿਵਾਰ ਵਲੋਂ ਕੀਤੇ ਸ੍ਰੀ ਸਹਿਜ਼ ਪਾਠ ਦੇ ਭੋਗ ਪਾਏ ਗਏ।ਇਸ ਉਪਰੰਤ ਹੋਏ ਕੀਰਤਨ ਦਰਬਾਰ ਵਿੱਚ ਗੁਰਨੂਰ ਕੌਰ ਤੇ ਮਾਤਾ ਕਮਲਪ੍ਰੀਤ ਕੌਰ ਵਲੋਂ ਕੀਤੇ ਨਾਮ ਸਿਮਰਨ ਤੋਂ ਬਾਅਦ ਚਰਨਜੀਤ ਪਾਲ ਸਿੰਘ, ਗੁਰਿੰਦਰ ਸਿੰਘ ਗੁਜਰਾਲ, ਹਰਫੂਲ ਸਿੰਘ, ਗੁਰਦਰਸ਼ਨ ਸਿੰਘ ਦੇ ਜਥਿਆਂ ਅਤੇ ਕਮਲਜੀਤ ਕੌਰ ਲੁਧਿਆਣਾ ਨੇ ਕੀਰਤਨ ਕੀਤਾ।ਡਾਕਟਰ ਇਕਬਾਲ ਸਿੰਘ, ਸੁਖਵਿੰਦਰ ਸਿੰਘ ਫੁੱਲ, ਸਵਾਮੀ ਰਾਵਿੰਦਰ ਗੁਪਤਾ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਬੱਚੀ ਨੂੰ ਆਸ਼ੀਰਵਾਦ ਦਿੱਤਾ।
ਪਿੰਗਲਵਾੜਾ ਸ਼ਾਖਾ ਦੇ ਆਨਰੇਰੀ ਪ੍ਰਬੰਧਕ ਮੁਖਤਿਆਰ ਸਿੰਘ, ਪ੍ਰਿੰਸੀਪਲ ਬਲਵੰਤ ਸਿੰਘ, ਡਾਕਟਰ ਬਲਦੇਵ ਸਿੰਘ, ਜਰਨੈਲ ਸਿੰਘ, ਜੁਗਰਾਜ ਸਿੰਘ ਇੰਸਪੈਕਟਰ ਤੋਂ ਬਿਨਾਂ ਮਨਮੋਹਨ ਸਿੰਘ, ਬਲਜੋਤ ਸਿੰਘ, ਗੁਰਮੀਤ ਪਾਲ ਸਿੰਘ, ਤੇਜਿੰਦਰ ਸਿੰਘ, ਸਿਮਰ ਸਿੰਘ, ਚਮਨਪ੍ਰੀਤ ਕੌਰ ਸ਼ਾਹਕੋਟ, ਰਾਜਵੰਤ ਕੌਰ, ਹਰਵਿੰਦਰ ਕੌਰ, ਮਨਪ੍ਰੀਤ ਕੌਰ, ਸੁਰਿੰਦਰ ਕੌਰ, ਅਮਰਜੀਤ ਕੌਰ, ਗੁਰਮੀਤ ਕੌਰ, ਰਵਨੀਤ ਕੌਰ, ਸਮਰਪ੍ਰੀਤ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।ਪ੍ਰਿੰਸੀਪਲ ਡਾ. ਇਕਬਾਲ ਸਿੰਘ ਨੇ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਸੁਰਿੰਦਰ ਪਾਲ ਸਿਦਕੀ ਵਲੋਂ ਕਰਵਾਏ ਸਮਾਗਮ ਦੀ ਸ਼ਲਾਘਾ ਕੀਤੀ।ਤਰਲੋਚਨ ਸਿੰਘ ਚੀਮਾ, ਹਰਜੀਤ ਸਿੰਘ ਅਰੋੜਾ ਨੇ ਪਿੰਗਲਵਾੜਾ ਵਲੋਂ ਬੱਚੀ ਗੁਰਨੂਰ ਕੌਰ ਤੇ ਪਰਿਵਾਰ ਨੂੰ ਸਨਮਾਨਿਤ ਕੀਤਾ।ਗੁਰਮੇਲ ਸਿੰਘ, ਕਰਮਜੀਤ ਕੌਰ, ਪ੍ਰਿਤਪਾਲ ਸਿੰਘ, ਮੱਖਣ ਸਿੰਘ ਆਦਿ ਨੇ ਵਿਸ਼ੇਸ਼ ਸੇਵਾਵਾਂ ਰਾਹੀਂ ਸਹਿਯੋਗ ਦਿੱਤਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media