ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪ੍ਰਿੰਸੀਪਲ ਪ੍ਰਵੀਨ ਕੌਰ ਵਲੋਂ ਬੀਤੇ ਦਿਨੀ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੂੰ
ਪੁਲਿਸ ਸਟੇਸ਼ਨ, ਰੇਲਵੇ ਸਟੇਸ਼ਨ, ਡਾਕਘਰ ਅਤੇ ਹਸਪਤਾਲ ਵਿੱਚ ਲਿਜਾ ਕੇ ਬੱਚਿਆਂ ਨੂੰ ਇਹਨਾਂ ਬਾਰੇ ਜਾਣਕਾਰੀ ਦਿੱਤੀ ਗਈ।ਪ੍ਰਿੰਸੀਪਲ ਪ੍ਰਵੀਨ ਕੌਰ ਨੇ ਆਖਿਆ ਕਿ ਰੇਲਵੇ ਸਟੇਸ਼ਨ `ਤੇ ਬੱਚਿਆਂ ਨੂੰ ਦੱਸਿਆ ਗਿਆ ਕਿ `ਟਿਕਟ ਕਿਵੇਂ ਕੱਟੀ ਜਾਂਦੀ ਹੈ` `ਡਾਕਘਰ ਵਿੱਚ ਡਾਕ ਕਿਵੇਂ ਭੇਜੀ ਜਾਂਦੀ ਹੈ`।ਇਸ ਤਰ੍ਹਾਂ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਡਾਕਟਰ ਸਾਹਿਬਾਨ ਵਲੋਂ ਬੱਚਿਆਂ ਨੂੰ ਮੱਲ੍ਹਮ-ਪੱਟੀ ਕਰਕੇ ਦਿਖਾਈ ਗਈ ਅਤੇ ਪੁਲਿਸ ਸਟੇਸ਼ਨ ਵਿੱਚ ਬੱਚਿਆਂ ਨੂੰ ਮੁਲਾਜ਼ਮਾਂ ਵਲੋਂ ਬਹੁਤ ਹੀ ਪਿਆਰ ਨਾਲ ਪੁਲਿਸ ਸਟੇਸ਼ਨ ਸੰਬੰਧੀ ਜਾਣਕਾਰੀ ਦਿੱਤੀ ਗਈ।ਅਕਾਲ ਅਕੈਡਮੀਆਂ ਦਾ ਹਮੇਸ਼ਾਂ ਹੀ ਟੀਚਾ ਹੁੰਦਾ ਹੈ ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਬਾਹਰਲੇ ਸਥਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਜਿਸ ਨਾਲ ਬੱਚਿਆਂ ਦਾ ਸਰਬਪੱਖੀ ਕੀਤਾ ਜਾ ਸਕੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media