ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਅੰਡਰ-19 ਗਰਲਜ਼ ਇੰਟਰ-ਅਕੈਡਮੀ ਹਾਕੀ ਟੂਰਨਾਮੈਂਟ ਕਰਵਾਇਆ ਗਿਆ।ਇਸ
ਵਿੱਚ ਅਕਾਲ ਅਕੈਡਮੀ ਉੱਡਤ ਸੈਦੇਵਾਲਾ, ਅਕਾਲ ਅਕੈਡਮੀ ਸੰਘਾ, ਅਕਾਲ ਅਕੈਡਮੀ ਖੋਖਰ, ਅਕਾਲ ਅਕੈਡਮੀ ਰੋੜੀ ਅਤੇ ਅਕਾਲ ਅਕੈਡਮੀ ਕੌੜੀਵਾੜਾ ਸ਼ਾਮਲ ਸਨ।ਹਾਕੀ ਦਾ ਇਹ ਮੁਕਾਬਲਾ ਬਹੁਤ ਹੀ ਸ਼ਾਨਦਾਰ ਰਿਹਾ।ਇਸ ਮੁਕਾਬਲੇ ਵਿੱਚ ਅਕਾਲ ਅਕੈਡਮੀ ਕੌੜੀਵਾੜਾ ਨੇ ਪਹਿਲਾ ਸਥਾਨ, ਅਕਾਲ ਅਕੈਡਮੀ ਉੱਡਤ ਸੈਦੇਵਾਲਾ ਨੇ ਦੂਸਰਾ ਅਤੇ ਅਕਾਲ ਅਕੈਡਮੀ ਖੋਖਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਅਕੈਡਮੀ ਪ੍ਰਿੰਸੀਪਲ ਬਲਜੀਤ ਕੌਰ ਭੁੱਲਰ ਨੇ ਜੇਤੂ ਟੀਮਾਂ ਨੂੰ ਮੈਡਲ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਅਵਨੀਤ ਸਿੰਘ, ਵਿਵੇਕ, ਸੁਨਿਧੀ ਬਜਾਜ, ਭਜਨ ਕੌਰ, ਨੀਸ਼ੂ ਦੇਵੀ, ਸੁਨੀਲ ਕੁਮਾਰ, ਕਰਨੈਲ ਸਿੰਘ ਤੇ ਵਿਦਿਆਰਥੀ ਹਾਜ਼ਰ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media