ਅੰਮ੍ਰਿਤਸਰ. 10 ਮਈ (ਸੁਖਬੀਰ ਸਿੰਘ) – ਸਿਹਤ ਵਿਭਾਗ ਤਰਨਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ।ਸਿਵਲ ਸਰਜਨ ਡਾ. ਗੁਰਪ੍ਰੀਤ
ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਟੀਕਾਕਰਣ ਅਫਸਰ ਡਾ. ਵਰਿੰਦਰਪਾਲ ਕੌਰ ਵਲੋਂ ਵੱਖ-ਵੱਖ ਸੈਂਟਰਾਂ ਦੀ ਚੈਕਿੰਗ ਕੀਤੀ ਗਈ।ਜਿਸ ਦੌਰਾਨ ਆਮ ਆਦਮੀ ਕਲੀਨਿਕ ਡਾਲੇਕੇ ਵਿਖੇ ਓ.ਪੀ.ਡੀ ਸੇਵਾਵਾਂ, ਦਵਾਈਆਂ, ਲੈਬ ਟੈਸਟ ਦੀ ਜਾਂਚ ਅਤੇ ਸਬ ਸੈਂਟਰ ਸ਼ਬਾਜਪੁਰ ਵਿਖੇ ਮਮਤਾ ਦਿਵਸ ਦੌਰਾਨ ਕੋਲਡ ਚੇਨ, ਰੁਟੀਨ ਇਮੁਨਾਈਜੇਸ਼ਨ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਚੈਕਿੰਗ ਕੀਤੀ ਗਈ। ਦੱਸਣਯੋਗ ਹੈ ਕਿ ਸਿਹਤ ਵਿਭਾਗ ਵਲੋਂ ਸਬ ਸੈਂਟਰ ਪੱਧਰ ‘ਤੇ ਹਰੇਕ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ।ਜਿਸ ਦੌਰਾਣ ਜੱਚਾ-ਬੱਚਾ ਸਿਹਤ ਸੰਭਾਲ ਲਈ ਵੈਕਸੀਨੇਸ਼ਨ, ਚੈਕਅੱਪ ਅਤੇ ਇਲਾਜ਼ ਲਈ ਵਿਸ਼ੇਸ਼ ਟੀਮਾਂ ਲਗਾਈਆਂ ਜਾਂਦੀਆਂ ਹਨ ਅਤੇ ਦੂਰ ਦਰਾਡੇ ਇਲਾਕਿਆਂ ਵਿੱਚ ਆਉਟ ਰੀਚ ਕੈਂਪ ਵੀ ਲਗਾਏ ਜਾਂਦੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media