Monday, June 29, 2026

ਰੋਜ਼ਗਾਰ ਕੈਂਪ ਵਿੱਚ 97 ਉਮੀਦਵਾਰਾਂ ਨੇ ਲਿਆ ਭਾਗ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 10 ਮਈ 2023 ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ ਸੀ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਕ੍ਰੈਡਿਟ ਕਾਰਡ, ਕੇਅਰ ਹੈਲਥ ਇਨਸ਼ੂਰੈਂਸ, ਆਰੀਅਨ ਹੁੰਡਈ, ਵਿਸ਼ਮ ਬਿਯੋਂਡ ਯੂਨੀਵਰਸ, ਅਤੇ ਵੁਡਮੈਕ ਇੰਡਸਟਰੀਅਲਜ਼ ਆਦਿ ਕੰਪਨੀਆਂ ਨੇ ਭਾਗ ਲਿਆ।ਰੋਜ਼ਗਾਰ ਕੈਂਪ ਵਿੱਚ 97 ਉਮੀਦਵਾਰਾਂ ਵਿਚੋਂ 42 ਨੂੰ ਨੋਕਰੀ ਲਈ ਸ਼ਾਰਟਲਿਸਟ ਕੀਤਾ ਗਿਆ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …