Friday, February 27, 2026

ਅਕੈਡਮਿਕ ਹਾਈਟਸ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦ

ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿੱਚ ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਦਾ ਨਤੀਜਾ 100 ਫ਼ੀਸਦੀ ਰਿਹਾ।ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਚੰਗਾ ਪ੍ਰਦਰਸ਼਼ਨ ਕੀਤਾ।ਅਮਨਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਅਤੇ ਨੈਨਸੀ ਸ਼ਰਮਾ ਨੇ ਦੂਸਰਾ ਅਤੇ ਅਭੈਨੂਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਜਸ਼ਨਪ੍ਰੀਤ ਕੌਰ, ਭੁਪਿੰਦਰ ਸਿੰਗਲਾ, ਸਿਮਰਨ ਕੌਰ, ਹਰਮਨ ਕੌਰ, ਏਕਮਜੋਤ ਕੌਰ ਅਤੇ ਦੀਪੇਸ਼ ਸਿੰਗਲਾ ਦਾ ਨਤੀਜਾ ਵੀ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਤਰੁਨਾ ਅਰੋੜਾ ਨੇ ਬੱਚਿਆਂ ਨੂੰ ਅਤੇ ਉਹਨਾ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾ ਨੂੰ ਬੱਚਿਆਂ ਦੇ ਉਜਵਲ ਭਵਿੱਖ ਦੀਆਂ ਸ਼ੂਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸਕੂਲ ਚੇਅਰਮੈਨ ਸੰਜੇ ਸਿੰਗਲਾ ਨੇ ਬੱਚਿਆਂ ਨੂੰ ਉਹਨਾ ਦੇ ਮਾਤਾ ਪਿਤਾ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …