ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸਰਸਵਤੀ ਵਿੱਦਿਆ ਮੰਦਰ ਸੀਨੀਅਰ
ਸੈਕੰਡਰੀ ਸਕੂਲ ਚੀਮਾ ਮੰਡੀ ਦੀਆਂ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਨਤੀਜੇ ’ਚ ਸਕੂਲ ਦੇ 98% ਵਿਦਿਆਰਥੀਆਂ ਨੇ ਫਸਟ ਡਵੀਜ਼ਨ ਹਾਸਲ ਕੀਤੀ ਹੈ।ਸਾਇਸ ਸਟਰੀਮ ਵਿਚੋਂ ਪੂਜਾ ਸਿੰਗਲਾ ਨੇ 94.4% ਅੰਜਾਂ ਨਾਲ ਸਕੂਲ ਵਿਚੋਂ ਪਹਿਲਾ, ਨਿਸ਼ਾ ਸਿੰਗਲਾ ਨੇ 93.8% ਅੰਕਾਂ ਨਾਲ ਦੂਸਰਾ, ਮਿੰਟੂ ਗੋਇਲ ਨੇ 93.2% ਭਾਵਨਾ ਸਿੰਗਲਾ ਤੇ 93.2% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ, ਕਮਲ ਗੋਇਲ, ਜੋਸ਼ੀ ਮੋਹਨ ਕੇਰਲਾ, ਮਨਜਿੰਦਰ ਸਿੰਘ, ਗੁਰਜ਼ੰਟ ਕੌਰ, ਸੰਦੀਪ ਕੌਰ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੁਜ਼ੀਸ਼ਨਾਂ ਹਾਸਲ ਕਰਨ ‘ਤੇ ਵਧਾਈ ਦਿੱਤੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ
ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …
Punjab Post Daily Online Newspaper & Print Media