Thursday, February 26, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਲਿੰਕ ਰੋਡ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ ਸ਼ਾਨਦਾਰ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਦਾ ਸੀ.ਬੀ.ਐਸ.ਈ 10ਵੀਂ ਜਮਾਤ ਦੇ ਨਤੀਜਿਆ ਵਿੱਚ ਦਸਵੀਂ ਜਮਾਤ 2023 ਦਾ ਨਤੀਜਾ 100% ਰਿਹਾ।ਇਸ ਸਾਲ 10 ਵੀਂ ਦੀ ਪ੍ਰੀਖਿਆ ਵਿੱਚ ਕੁੱਲ 55 ਵਿਦਿਆਰਥੀ ਬੈਠੇ 16 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਸੁਰਵੀਨ ਕੌਰ ਨੇ 95%, ਅੰਕ ਪ੍ਰਾਪਤ ਕੀਤੇ।ਸਕੂਲ ਦੇ ਮੈਂਬਰ ਇੰਚਾਰਜ਼ ਸੰਤੋਖ ਸਿੰਘ ਸੇਠੀ (ਰੈਜ਼ੀਡੈਟ ਪ੍ਰੈਜ਼ੀਡੈਟ, ਐਡੀਸ਼ਨਲ ਆਨਰੇਰੀ ਸਕੱਤਰ ਐਜੂਕੇਸ਼ਨ ਕਮੇਟੀ ਸੀ.ਕੇ.ਡੀ, ਅਮਰਦੀਪ ਸਿੰਘ ਰਾਜੇਵਾਲ, ਇਕਬਾਲ ਸਿੰਘ ਸ਼ੈਰੀ, ਸਵਰਾਜ ਸਿੰਘ ਸ਼ਾਮ, ਮੈਡਮ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਨੇ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ।ਇਸ ਮੋਕੇ ਸਕੂਲ ਸਟਾਫ਼ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …