Thursday, August 6, 2026

ਜਲੰਧਰ ਜ਼ਿਮਨੀ ਚੋਣ ‘ਚ ਜਿੱਤ ‘ਆਪ’ ਦੀਆਂ ਨੀਤੀਆਂ ‘ਤੇ ਮੋਹਰ – ਡਾ. ਸੰਧੂ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ ਹੈ।ਇਹ ਸ਼ਬਦ ਅੰਮ੍ਰਿਤਸਰ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਜਲੰਧਰ ਤੋ ਨਵਨਿਯੁੱਕਤ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਵਧਾਈ ਦਿੰਦੇ ਹੋਏ ਕਹੇ।ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਨੇ ਜੋ ਪਿੱਛਲੇ ਇਕ ਸਾਲ ਵਿੱਚ ਪੰਜਾਬ ਵਿਖੇ ਤਰੱਕੀ ਤੇ ਖੁਸ਼ਹਾਲੀ ਲਿਆਂਦੀ ਹੈ।ਉਸ ਤੋਂ ਖੁਸ਼ ਹੋ ਕੇ ਹੀ ਅੱਜ ਜਲੰਧਰ ਵਿਖੇ ਭਾਰੀ ਬਹੁਮਤ ਨਾਲ ਸੁਸ਼ੀਲ ਰਿੰਕੂ ਦੀ ਜਿੱਤ ਹੋਈ ਹੈ।ਇਸ ਲਈ ਉਹ ਸਮੂਹ ਜਲੰਧਰ ਵਾਸੀਆਂ ਦੇ ਧੰਨਵਾਦੀ ਹਨ।ਉਹਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕਰੇਗੀ।ਇਸ ਮੌਕੇ ਪਾਰਟੀ ਦੇ ਵਰਕਰ ਅਤੇ ਅਹੱਦੇਦਾਰਾਂ ਮੌਜ਼ੂਦ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …