ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਸੀ.ਬੀ.ਐਸ.ਈ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ‘ਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ
ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਵਿਦਿਆਰਥੀ ਕਰਨਪ੍ਰੀਤ ਸਿੰਘ ਧਾਲੀਵਾਲ ਨੇ 95.8%, ਖੁਸ਼ਪ੍ਰੀਤ ਕੌਰ ਨੇ 94.4% ਅਤੇ ਖੁਸ਼ਪ੍ਰੀਤ ਕੌਰ ਨੇ 93.6% ਅੰਕ ਪ੍ਰਾਪਤ ਕਰਕੇ ਕ੍ਰਮਵਰ ਪਹਿਲਾ ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਗੌਰਵ ਮਿੱਤਲ, ਕਿਰਨਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਹਰਲੀਨ ਕੌਰ, ਸਹਿਜਪ੍ਰੀਤ ਕੌਰ, ਮੁਸਕਾਨਪ੍ਰੀਤ ਕੌਰ, ਭੁਪਿੰਦਰਜੋਤ ਕੌਰ, ਕਮਲਜੀਤ ਕੌਰ, ਅਮਨਪ੍ਰੀਤ ਕੌਰ, ਗੁਰਕਨਵਰ ਸਿੰਘ ਸਿੱਧੂ ਨੇ 85% ਤੋਂ ਜਿਆਦਾ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਵਾਇਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ, ਸਕੂਲ ਪ੍ਰਬੰਧਕਾਂ ਅਤੇ ਸਟਾਫ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media