ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਪਲੇਠੀ ਕਨਵੋਕੇਸ਼ਨ ਦੌਰਾਨ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ
ਜਮਾਤਾਂ ਦੇ ਕਰੀਬ 155 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਮੁੱਖ ਮਹਿਮਾਨ ਵਜੋਂ ਪੁੱਜੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਤੋਂ ਡੀਨ ਕਾਲਜ ਡਿਵੈਲਪਮੈਂਟ ਡਾ. ਦੀਪਕ ਭੱਟੀ ਨੇ ਆਪਣੇ ਕਨਵੋਕੇਸ਼ਨ ਸੰਬੋਧਨ ਦੌਰਾਨ ਕਿਹਾ ਕਿ ਨਰਸਿੰਗ ਸਿੱਖਿਆ ’ਚ ਭਾਰੀ ਤਬਦੀਲੀਆਂ ਦੀ ਲੋੜ ਹੈ।
ਡਾ. ਭੱਟੀ ਨੇ ਕਿਹਾ ਕਿ ਵਿਸ਼ਵ ਭਰ ’ਚ ਨਰਸਿੰਗ ਸਿੱਖਿਆ ’ਚ ਬਦਲਾਅ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਮਨੋਵਿਗਿਆਨਕ ਨਰਸਿੰਗ, ਗਾਇਨੀ ਨਰਸਿੰਗ, ਬਰਨਿੰਗ ਯੂਨਿਟ ਨਰਸਿੰਗ, ਹਸਪਤਾਲ ਪ੍ਰਬੰਧਨ ਅਤੇ ਹੋਰ ਬਹੁਤ ਸਾਰੇ ਖੇਤਰ ਦੇ ਕੋਰਸ ਉਭਰ ਕੇ ਸਾਹਮਣੇ ਆ ਰਹੇ ਹਨ ਅਤੇ ਸਾਨੂੰ ਇਸ ’ਤੇ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ ਹੈ।ਡਾ. ਭੱਟੀ ਨੇ ਪਾਠਕ੍ਰਮ ’ਚ ਬਦਲਾਅ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਲਿਨੀਕਲ ਦੇਖ-ਭਾਲ ’ਤੇ ਖਾਸ ਧਿਆਨ ਦੇਣ ਦੀ ਜ਼ਰੂਰਤ ਹੈ।ਸਮਾਗਮ ਦੀ ਪ੍ਰਧਾਨਗੀ ਕਰ ਰਹੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਨਰਸਿੰਗ ਇਕ ਉਤਮ ਅਤੇ ਸੇਵਾ ਭਰਪੂਰ ਕਿੱਤਾ ਹੈ।
ਕਾਲਜ ਪ੍ਰਿੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਾਲਜ ਸਰਗਰਮੀਆਂ ਸਬੰਧੀ ਰਿਪੋਰਟ ਪੜ੍ਹੀ ਅਤੇ ਅਕਾਦਮਿਕ, ਖੇਡਾਂ ਅਤੇ ਪਾਠਕ੍ਰਮ ਤੋਂ ਇਲਾਵਾ ਹੋਰਨਾਂ ਗਤੀਵਿਧੀਆਂ ਦੇ ਖੇਤਰ ’ਚ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਦਿਆਰਥੀ ਨਰਸਿੰਗ ਸਿੱਖਿਆ ਦੇ ਵੱਖ-ਵੱਖ ਖੇਤਰਾਂ ’ਚ ਤਰੱਕੀ ਹਾਸਲ ਕਰ ਰਹੇ ਹਨ।
ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਤੋਂ ਇਲਾਵਾ ਸੀਨੀਅਰ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਵੱਡੀ ਗਿਣਤੀ ‘ਚ ਹਾਜ਼ਰ ਸਨ।ਮੰਚ ਸੰਚਾਲਨ ਜਤਿੰਦਰ ਕੌਰ ਅਤੇ ਕਮਲਪ੍ਰੀਤ ਕੌਰ ਨੇ ਕੀਤਾ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media