Tuesday, June 30, 2026

ਅਲਫਾ ਇੰਟਰਨਸ਼ਨਲ ਸਿਟੀ ਦਬੁੱਰਜੀ ਵਿਖੇ ਨਵੇਂ ਗੁਰਦੁਆਰਾ ਸਾਹਿਬ ਇਮਾਰਤ ਦੀ ਰੱਖੀ ਨੀਂਹ

ਅੰਮ੍ਰਿਤਸਰ, 13 ਮਈ – (ਜਗਦੀਪ ਸਿੰਘ) – ਸਥਾਨਕ ਜੀ.ਟੀ ਰੋਡ ਦਬੁਰਜੀ ਸਥਿਤ ਅਲਫਾ ਇੰਟਰਨੈਸ਼ਨਲ ਸਿਟੀ ਕਲੌਨੀ ਦੇ ਪ੍ਰਬੰਧਕਾਂ ਵੱਲੋਂ ਦਿੱਤੀ ਗਈ 2500 ਗਜ਼ ਜ਼ਮੀਨ ‘ਤੇ ਨਵੇਂ ਗੁਰਦੁਆਰਾ ਸਾਹਿਬ ਦਾ ਨਿਰਮਾਣ ਸ਼ਰੂੂ ਕੀਤਾ ਗਿਆ।ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਰੱਖਿਆ ਗਿਆ।ਅਲਫਾ ਸਿਟੀ ਦੀਆਂ ਸੰਗਤਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਅਤੇ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ।ਵਿਸ਼ੇਸ਼ ਤੌਰ ‘ਤੇ ਪੁੱਜੇ ਕੈਬਨਿਟ ਮੰਤਰੀ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਸ਼੍ਰੋ਼ਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹਲਕਾ ਦੱਖਣੀ ਦੇ ਇੰਚਾਰਜ਼ ਤਲਬੀਰ ਸਿੰਘ ਗਿੱਲ ਨੇ ਸੰਗਤਾਂ ਨੂੰ ਵਧਾਈ ਦਿੱਤੀ।ਅਲਫਾ ਸਿਟੀ ਦੇ ਪ੍ਰਬੰਧਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ ਬੰਟੀ ਨੇ ਦੱਸਿਆ ਕਿ ਨਵੀਂ ਉਸਾਰੀ ਜਾ ਰਹੀ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਅਤੇ ਸੰੁਦਰ ਇਮਾਰਤ ਛੇਤੀ ਹੀ ਗੁਰਦੁਆਰਾ ਸਾਹਿਬ ਦਾ ਉਸਾਰੀ ਕਾਰਜ਼ ਮੁਕੰਮਲ ਕਰਕੇ ਸੰਗਤ ਅਰਪਣ ਕਰ ਦਿੱਤਾ ਜਾਵੇਗਾ।
ਇਸ ਮੋਕੇ ਚੀਫ਼ ਖ਼ਾਲਸਾ ਦੀਵਾਨ ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ ਅਤੇ ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਅਲਫਾ ਸਿਟੀ ਪ੍ਰਬੰਧਕਾਂ ਵਿੱਚ ਸ਼ਾਮਲ ਸਰਬਜੀਤ ਸਿੰਘ ਰਾਜੂ ਅਤੇ ਰਜੇਸ਼ ਆਸ਼ੂ ਔਰੜਾ ਅਤੇ ਹੋਰ ਮੋਹਤਬਰ ਸ਼ਖਸੀਅਤਾਂ ਹਾਜ਼ਰ ਸਨ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …