ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ
ਨਾੜ ਜਾਂ ਹੋਰ ਰਹਿੰਦ ਖੁਹੰਦ ਸਾੜਨ ਨਾ, ਸਗੋਂ ਇਸ ਨੂੰ ਖੇਤ ਵਿੱਚ ਹੀ ਮਿਲਾ ਦੇਣ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਖੇਤੀ ਰਹਿੰਦ ਖੁਹੰਦ ਸਾੜਨ ਨਾਲ ਜਿਥੇ ਸਾਡੀ ਜ਼ਮੀਨ ਦੇ ਉਪਜਾਊ ਤੱਤ ਨਸ਼ਟ ਹੋ ਜਾਂਦੇ ਹਨ, ਉਥੇ ਹੀ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ ਅਤੇ ਕਈ ਵਾਰ ਇਸ ਦਾ ਧੂੰਆਂ ਅਤੇ ਅੱਗ ਹਾਦਸਿਆਂ ਦੀ ਕਾਰਨ ਵੀ ਬਣਦੀ ਹੈ।ਪਿੱਛਲੇ ਦਿਨੀ ਬੇਮੌਸਮੀ ਬਰਸਾਤਾਂ ਨੇ ਕਿਸਾਨਾਂ ਦਾ ਹੀ ਸਭ ਤੋਂ ਵੱਧ ਨੁਕਸਾਨ ਕੀਤਾ ਸੀ।ਇਸ ਲਈ ਸਾਨੂੰ ਕੁਦਰਤ ਪ੍ਰਤੀ ਆਪਣੇ ਫਰਜ਼ਾਂ ਨੂੰ ਪਹਿਚਾਣਦਿਆਂ ਨਾੜ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਨਾੜ ਦੀ ਤੂੜੀ ਬਣਵਾਉਣ ਕਿਉਂਕਿ ਤੂੜੀ ਦੀ ਇਸ ਵੇਲੇ ਚੰਗੀ ਮੰਗ ਹੈ।ਤੁੜੀ ਬਣਵਾਉਣ ਤੋਂ ਬਾਅਦ ਕੁੱਝ ਕਿਸਾਨ ਪਿੱਛੇ ਬਚੀ ਰਹਿੰਦ ਖੁਹੰਦ ਨੂੰ ਅੱਗ ਲਗਾ ਦਿੰਦੇ ਹਨ, ਜ਼ੋ ਕਿ ਕਿਸੇ ਵੀ ਤਰਾਂ ਨਾਲ ਜਾਇਜ਼ ਨਹੀਂ ਹੈ।ਸਗੋਂ ਇਸ ਰਹਿੰਦ ਖੁੰਹਦ ਨੂੰ ਖੇਤ ਵਿੱਚ ਹੀ ਵਾਹ ਦੇਣਾ ਚਾਹੀਦਾ ਹੈ।ਜਿਸ ਨਾਲ ਜ਼ਮੀਨ ਵਿੱਚ ਕਾਰਬਨਿਕ ਮਾਦਾ ਵਧਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ।ਉਨ੍ਹਾਂ ਨੇ ਕਿਹਾ ਕਿ ਅੱਗ ਲਗਾਉਣ ਨਾਲ ਕਈ ਥਾਈਂ ਖੇਤਾਂ ਵਿੱਚ ਲੱਗੇ ਰੁੱਖ ਵੀ ਮੱਚ ਜਾਂਦੇ ਹਨ ਅਤੇ ਇਹ ਅੱਗ ਪੰਛੀਆਂ ਲਈ ਵੀ ਘਾਤਕ ਸਿੱਧ ਹੁੰਦੀ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media