Sunday, June 29, 2025
Breaking News

ਮੰਤਰੀ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਵਿਖੇ ਬਾਬਾ ਹੰਦਾਲ ਦੀ ਯਾਦ ਵਿੱਚ ਗੇਟ ਦਾ ਨੀਂਹ ਪੱਥਰ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਨੂੰ ਵਿਰਾਸਤੀ ਦਿੱਖ ਦੇਣ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਬਾਬਾ ਹੰਦਾਲ ਦੀ ਯਾਦ ਵਿੱਚ ਬਣਨ ਵਾਲੇ ਵੱਡੇ ਗੇਟ ਦਾ ਨੀਂਹ ਪੱਥਰ ਰੱਖਆ।ਮੰਤਰੀ ਈ.ਟੀ.ਓ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੁਸ਼ੀ ਹੈ ਕਿ ਉਨਾਂ ਨੂੰ ਉਸ ਹਸਤੀ ਦੀ ਯਾਦ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿੰਨਾ ਸਦਕਾ ਜੰਡਿਆਲਾ ਨੂੰ ਗੁਰੂ ਦਾ ਦਰਜਾ ਮਿਲਿਆ।ਉਨ੍ਹਾਂ ਦੱਸਿਆ ਕਿ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਗੇਟ 24 ਫੁੱਟ ਚੌੜਾ ਅਤੇ 33 ਫੁੱਟ ਉਚਾ ਹੋਵੇਗਾ।ਇਸ ਗੇਟ ਨੂੰ ਤਿੰਨ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ।ਜੰਡਿਆਲਾ ਗੁਰੂ ਨੂੰ ਦਰਸ਼ਨੀ ਦਿੱਖ ਦਿੱਤੀ ਜਾਵੇਗੀ ਅਤੇ ਇਸ ਕੜੀ ਤਹਿਤ ਪਹਿਲਾਂ ਹੀ ਯੂਨੇਸਕੋ ਦੀ ਵਿਰਾਸਤੀ ਕੰਮਾਂ ਦੀ ਸੂਚੀ ਵਿੱਚ ਸ਼ਾਮਿਲ ਸਾਡੇ ਸ਼ਹਿਰ ਦੇ ਮਾਣ ਠਠਿਆਰਾਂ ਵਾਲੀ ਗਲੀ ਨੂੰ ਵਿਕਸਤ ਕੀਤਾ ਗਿਆ ਹੈ।ਬਾਬਾ ਪਰਮਾਨੰਦ ਜੀ ਅਤੇ ਹੋਰ ਪਤਵੰਤੇ ਵੀ ਇਸ ਸਮੇਂ ਹਾਜ਼ਰ ਸਨ।
ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ‘ਤੇ ਉਨਾਂ ਨੇ ਜਲੰਧਰ ਵਾਸੀਆਂ ਅਤੇ ਆਪ ਵਰਕਰਾਂ ਦਾ ਧੰਨਵਾਦ ਕਰਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਜਿੱਤ ਨੇ ਦੱਸ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਵਲੋਂ ਲਏ ਲੋਕ ਹਿੱਤੂ ਫੈਸਲਿਆਂ ਦੇ ਨਾਲ ਖੜੇ ਹਨ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …