ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ
ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਉਹਨਾਂ ਦੇ ਜੀਵਨ ਵਿੱਚ ਮਾਂ ਦੇ ਮਹੱਤਵ ਨੂੰ ਦਰਸਾਉਣਾ ਸੀ।ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਦੀਆਂ ਮਾਤਾਵਾਂ ਨੂੰ ਰੰਗਾ-ਰੰਗ ਪ੍ਰੋਗਰਾਮ ਦਾ ਹਿੱਸਾ ਬਣਾਉਣ ਲਈ ਵਿਸ਼ੇਸ਼ ਤੌਰ `ਤੇ ਸੱਦਾ ਦਿੱਤਾ ਗਿਆ।ਸਕੂਲ ਪ੍ਰਿੰਸੀਪਲ ਮਨਦੀਪ ਸਿੰਘ ਜੀ ਅਤੇ ਮੁੱਖ ਅਧਿਆਪਕਾਵਾਂ ਨੇ ਵਿਸ਼ੇਸ਼ ਮਹਿਮਾਨ ਸ੍ਰੀਮਤੀ ਦਲਜਿੰਦਰ ਕੌਰ, ਸ੍ਰੀਮਤੀ ਸਤਵੰਤ ਕੌਰ, ਸ੍ਰੀਮਤੀ ਨਰਿੰਦਰ ਕੌਰ ਭੱਲਾ, ਸ੍ਰੀਮਤੀ ਅਮਨਪ੍ਰੀਤ ਕੌਰ ਅਤੇ ਸ੍ਰੀਮਤੀ ਸਤਿੰਦਰ ਕੌਰ ਦਾ ਹਾਰਦਿਕ ਸੁਆਗਤ ਕੀਤਾ।ਸਕੂਲ ਦੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਰਬਿੰਦਰਬੀਰ ਸਿੰਘ ਭੱਲਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਨੂੰ ਮਾਂ ਦਿਵਸ ਦੀ ਵਧਾਈ ਅਤੇ ਵਿਦਿਆਰਥੀਆਂ ਨੂੰ ਮਾਂ ਦਾ ਆਦਰ ਸਤਿਕਾਰ ਅਤੇ ਪਿਆਰ ਕਰਨ ਦੀ ਪ੍ਰੇਰਨਾ ਦਿੱਤੀ ।
ਸਾਰੀਆਂ ਸਨਮਾਨਿਤ ਸਖਸ਼ੀਅਤਾਂ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਮਾਂ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।`ਧਰਤੀ ਮਾਤਾ ਬਚਾਓ ` ਵਿਸ਼ੇ `ਤੇ ਸੰਗੀਤਮਈ ਪੇਸ਼ਕਾਰੀ ਨੇ ਆਏ ਹੋਏ ਮਹਿਮਾਨਾਂ ਦਾ ਮਨ ਮੋਹ ਲਿਆ। ਸਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਾਲ ਵਿੱਚ ਅੱਵਲ ਰਹੇ ਵਿਦਿਆਰਥੀਆਂ ਨੂੰ ਉਹਨਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ।ਸਕੂਲ ਦੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਕਲਾ ਵਿਭਾਗ ਵਲੋਂ ਮਾਂ ਦਿਵਸ ਨੂੰ ਸਮਰਪਿਤ ਸੁੰਦਰ ਟੋਕਰੀਆਂ, ਬੁੱਕੇ, ਤਾਜ, ਬਜ਼, ਕਾਰਡ, ਫੋਟੋ ਫਰੇਮ, ਕੱਪ ਪੇਟਿੰਗ, ਪੋਸਟਰ ਮੇਕਿੰਗ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।ਸਕੂਲ ਵਾਈਸ ਪ੍ਰਿੰਸੀਪਲ ਸ੍ਰੀਮਤੀ ਰੇਨੂ ਅਹੂਜਾ, ਮੁੱਖ ਅਧਿਆਪਕਾ ਸ੍ਰੀਮਤੀ ਨਿਸਚਿੰਤ ਕਾਹਲੋਂ, ਸ੍ਰੀਮਤੀ ਕਵਲਪ੍ਰੀਤ ਕੌਰ, ਸ੍ਰੀਮਤੀ ਰਵਿੰਦਰ ਕੌਰ ਨਰੂਲਾ, ਸ੍ਰੀਮਤੀ ਕਿਰਨਜੋਤ ਕੌਰ, ਸ੍ਰੀਮਤੀ ਮਨਵਿੰਦਰ ਕੌਰ ਭੁੱਲਰ ਨੇ ਆਪਣੀ ਹਾਜ਼ਰੀ ਲਵਾਈ।ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media