Friday, August 14, 2026

ਖਾਲਸਾ ਕਾਲਜ ਪਬਲਿਕ ਸਕੂਲ ਹੇਰ 10ਵੀਂ ਦਾ ਸੀ.ਬੀ.ਐਸ.ਈ ਦਾ ਨਤੀਜ਼ਾ ਸ਼ਾਨਦਾਰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦਾ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ 100 ਫੀਸਦੀ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੇ 39 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ।
ਸ੍ਰੀਮਤੀ ਕੰਬੋਜ਼ ਨੇ ਕਿਹਾ ਕਿ ਸਕੂਲ ਵਿਦਿਆਰਥਣ ਮਹਿਕਦੀਪ ਕੌਰ ਨੇ 91 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਮਨਮੀਤ ਕੌਰ ਨੇ 89 ਪ੍ਰਤੀਸ਼ਤ ਨਾਲ ਦੂਜਾ ਅਤੇ ਜਸ਼ਨਦੀਪ ਕੌਰ ਨੇ 85 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਸਕੂਲ, ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਸਦਕਾ ਸਕੂਲ ਦਿਨ ਦੁਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …