ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਦੇ ਰੋਟਰੈਕਟ ਕਲੱਬ ਵਲੋਂ ਸਰਵੀਕਲ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਬਾਬਾ ਬੁੱਢਾ ਜੀ ਪਬਲਿਕ ਸਕੂਲ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਠੱਠਾ ਵਿਖੇ ਲਗਾਏ ਜਾਗਰੂਕਤਾ ਕੈਂਪ ’ਚ ਰੋਟੇਰੀਅਨ ਡਾ. ਮਨਜੀਤਪਾਲ ਕੌਰ, ਰੋਟੇਰੀਅਨ ਡਾ. ਸੁਖਮਨਪ੍ਰੀਤ ਕੌਰ ਅਤੇ ਡਾ. ਤਵਲੀਨ ਕੌਰ ਨੇ ‘ਸਿਸਕਦੇ ਬੋਲ’ ਫ਼ਿਲਮ ਵਿਖਾਉਣ ਉਪਰੰਤ ਕੈਂਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ’ਚ ਵਾਇਸ ਪ੍ਰਿੰਸੀਪਲ ਰਵਿੰਦਰ ਕੌਰ ਅਤੇ ਰੋਟਰੈਕਟ ਕਲੱਬ ਪ੍ਰਧਾਨ ਨਵਿਆ ਭੰਡਾਰੀ ਅਤੇ ਸਕੱਤਰ ਨਵਦੀਪ ਕੌਰ ਨੇ ਕੈਪ ਵਿੱਚ ਭਰਵਾਂ ਸਹਿਯੋਗ ਦਿੱਤਾ।ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੈਂਸਰ ਸਬੰਧੀ ਜਾਣਕਾਰੀ ਹਾਸਲ ਕਰਨ ਉਪਰੰਤ ਵੈਕਸੀਨ ਲਗਵਾਉਣ ਦਾ ਪ੍ਰਣ ਵੀ ਲਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media