ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਗਰਮੀ ਦੇ ਪ੍ਰਕੋਪ ਨੂੰ ਵੇਖਦਿਆਂ ਡੀ.ਟੀ.ਐਫ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ ਪੰਜਾਬ ਸਰਕਾਰ ਕੋਲੋਂ ਸਕੂਲ ਸਮੇਂ ਵਿੱਚ
ਤਬਦੀਲੀ ਦੀ ਮੰਗ ਕੀਤੀ ਗਈ।ਡੀ.ਟੀ.ਐਫ ਦੇ ਸੂਬਾ ਵਿੱਤ ਸਕੱਤਰ ਕਮ ਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਅਸ਼ਵਨੀ ਅਵੱਸਥੀ ਅਤੇ ਜਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਸੂਬੇ ਵਿੱਚ ਤਾਪਮਾਨ 42-43 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ ਅਤੇ ਬਹੁਤ ਥਾਈਂ ਬਿਜਲੀ ਦੇ ਕੱਟ ਲਗਣੇ ਵੀ ਚਾਲੂ ਹੋ ਗਏ ਹਨ ਜਿਸ ਕਾਰਨ ਗਰੀਬ ਘਰਾਂ ਤੋਂ ਸਿੱਖਿਆ ਲੈਣ ਆ ਰਹੇ ਵਿਦਿਆਰੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕੁੱਝ ਜਿਲ੍ਹਿਆਂ ਵਿੱਚ ਤਾਪਮਾਨ 44-45 ਡਿਗਰੀ ਸੈਲਸੀਅਸ ਤੱਕ ਵੀ ਪਹੁੰਚ ਗਿਆ ਹੈ।
ਇਹ ਭਿਅੰਕਰ ਗਰਮੀ ਵਿਦਿਆਰਥੀਆਂ ਲਈ ਖ਼ਤਰਨਾਕ ਹੋ ਸਕਦੀ ਹੈ, ਕਿਉਂਕਿ ਵਿਦਿਆਰਥੀ ਹੀਟਸਟ੍ਰੋਕ ਅਤੇ ਗਰਮੀ ਨਾਲ ਸਬੰਧਤ ਹੋਰ ਬਿਮਾਰੀਆਂ ਲਈ ਵਧੇਰੇ ਸੰਵੇਦਨਸ਼ੀਲ ਹੁੰਦੇ ਹਨ।ਮੌਸਮ ਵਿਭਾਗ ਵਲੋਂ ਵੀ ਸੂਬੇ ਵਿੱਚ ਗਰਮੀ ਦੀ ਲਹਿਰ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਜਥੇਬੰਦੀ ਦੀ ਜਿਲ੍ਹਾ ਇਕਾਈ ਦੇ ਮੈਂਬਰਾਂ ਜਰਮਨਜੀਤ ਸਿੰਘ, ਗੁਰਦੇਵ ਸਿੰਘ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ ਨਾਭਾ, ਪਰਮਿੰਦਰ ਸਿੰਘ, ਕੁਲਦੀਪ ਸਿੰਘ ਤੋਲਾਨੰਗਲ, ਦੀਪਕ ਕੁਮਾਰ, ਵਿਸ਼ਾਲ ਚੌਹਾਨ, ਵਿਕਾਸ ਚੌਹਾਨ, ਵਿਸ਼ਾਲ ਕਪੂਰ, ਰਾਜਵਿੰਦਰ ਸਿੰਘ, ਕੇਵਲ ਸਿੰਘ, ਜਗਦੇਵ ਸਿੰਘ ਮੱਲ੍ਹੀ, ਨਰੇਸ਼ ਕੁਮਾਰ ਆਦਿ ਨੇ ਪੁਰਜ਼ੋਰ ਮੰਗ ਕੀਤੀ ਕਿ ਉਪਰੋਕਤ ਤੱਥਾਂ ਨੂੰ ਵੇਖਦਿਆਂ ਸਕੂਲੀ ਵਿਦਿਆਰਥੀਆਂ ਦੇ ਹਿੱਤ ਵਿੱਚ ਸਕੂਲੀ ਸਮੇਂ ਵਿੱਚ ਲੋੜੀਂਦੀ ਤਬਦੀਲੀ ਕੀਤੀ ਜਾਵੇ।
Check Also
ਅਗਨੀਵੀਰ ਪ੍ਰੀਖਿਆ 1 ਜੂਨ ਤੋਂ, ਐਡਮਿਟ ਕਾਰਡ 15 ਮਈ ਤੋਂ ਉਪਲੱਬਧ
ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ …
Punjab Post Daily Online Newspaper & Print Media