ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਸਲ ਦੀ ਸਰਪ੍ਰਸਤੀ ਹੇਠ ਖਾਲਸਾ ਕਾਲਜ ਗਰਲਜ਼ ਸੀਨੀਅਰ
ਸੈਕੰਡਰੀਸਕੂਲ ਵਿਖੇ ਐਨ.ਸੀ.ਸੀ ਦੇ ਸੀਨੀਅਰ ਵਿੰਗ ’ਚ 21 ਨਵੇਂ ਕੈਡਿਟਾਂ ਦੀ ਭਰਤੀ ਕੀਤੀ ਗਈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਭਰਤੀ ਫਸਟ ਪੰਜਾਬ ਗਰਲਜ਼ ਬਟਾਲੀਅਨ ਅੰਮ੍ਰਿਤਸਰ ਅਧੀਨ ਸੂਬੇਦਾਰ ਅਸ਼ੋਕ ਕੁਮਾਰ ਸਿੰਘ, ਬੀ.ਐਚ.ਐਮ.ਪੀ.ਐਸ ਚੰਨਡੇਲ, ਹਵਾਲਦਾਰ ਰਾਜੀਵ ਕੁਮਾਰ ਵਲੋਂ ਕੀਤੀ ਗਈ।ਸ੍ਰੀਮਤੀ ਨਾਗਪਾਲ ਨੇ ਕੈਡਿਟਾਂ ਨੂੰ ਐਨ.ਸੀ.ਸੀ ਦੇ ਨਿਯਮਾਂ ਆਦਿ ਤੋਂ ਜਾਗਰੂਕ ਕਰਵਾਇਆ ਅਤੇ ਐਨ.ਸੀ.ਸੀ ਦੇ ਫਾਇਦੇ ਅਤੇ ਇਸ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ।ਇਸ ਮੌਕੇ ਉਨ੍ਹਾਂ ਦੇਸ਼ ਦੀ ਸੇਵਾ ਕਰਨ ਲਈ ਨਾਰੀ ਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media