ਸਮਰਾਲਾ, 17 ਮਈ (ਇੰਦਰਜੀਤ ਸਿੰਘ ਕੰਗ) – ਡਾ. ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਵੱਲ ਆਮ ਲੋਕਾਂ ਦਾ ਰੁਝਾਨ ਕਾਫੀ ਵੱਧ ਰਿਹਾ ਹੈ।ਡਾ. ਭੀਮ ਰਾਓ
ਅੰਬੇਦਕਰ ਮਿਸ਼ਨ ਸਮਰਾਲਾ ਦੇ ਪ੍ਰਧਾਨ ਧਰਮਜੀਤ ਸਿੰਘ ਨੇ ਦੱਸਿਆ ਕਿ ਮਿਸ਼ਨ ਵਿੱਚ ਸਮਰਾਲਾ ਦੇ ਆਲੇ ਦੁਆਲੇ ਪਿੰਡਾਂ ਦੇ ਨੌਜਵਾਨ ਕਾਫੀ ਗਿਣਤੀ ਵਿੱਚ ਜੁੜਨਾ ਸ਼ੁਰੂ ਹੋ ਗਏ ਹਨ।ਇਸੇ ਤਹਿਤ ਡਾ. ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਨਾਲ ਜੁੜੇ ਹਰਜੋਤ ਸਿੰਘ ਤੇ ਰਾਮ ਸਿੰਘ ਪਿੰਡ ਰਾਜੇਵਾਲ, ਕਰਮ ਸਿੰਘ ਪਿੰਡ ਉਟਾਲਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੂੰ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ‘ਚ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੀਤ ਪ੍ਰਧਾਨ ਰਘਵੀਰ ਸਿੰਘ, ਕੈਸ਼ੀਅਰ ਸਤਵਿੰਦਰ ਸਿੰਘ ਸਲਾਹਕਾਰ ਕਰਮ ਸਿੰਘ ਆਦਿ ਹਾਜ਼ਰ ਸਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media