Wednesday, March 11, 2026

ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ 19 ਮਈ ਨੂੰ ਮਨਾਇਆ ਜਾਵੇਗਾ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਸਾਰੀਆਂ ਆਹਲੂਵਾਲੀਆ ਸਭਾਵਾਂ ਖਾਲਸਾ ਪੰਥ ਦੇ ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਬਾਬਾ ਜੱਸਾ ਸਿੰਘ ਆਹਲੂਵਾਲੀਆ ਸੁਲਤਾਨ-ਉਲ-ਕੌਮ ਬੁੱਢਾ ਦਲ ਦੇ ਚੌਥੇ ਜਥੇਦਾਰ ਦਾ 305ਵਾਂ ਜਨਮ ਦਿਹਾੜਾ 19 ਮਈ ਨੂੰ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਨਾਇਆ ਜਾਵੇਗਾ।ਬੁੱਢਾ ਦਲ ਦੇ ਸਕੱਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਸਿਰਦੇਸ਼ਾਂ ਅਨੁਸਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਯਾਦਗਾਰੀ ਸੰਖੇਪ ਗੁਰਮਤਿ ਸਮਾਗਮ ਹੋਵੇਗਾ।ਇਸ ਉਪਰੰਤ ਬਾਬਾ ਜੱਸਾ ਸਿੰਘ ਆਹਲੂਵਾਲੀਆ ਯਾਦਗਾਰੀ ਚੌਂਕ ਵਿਖੇ ਆਹਲੂਵਾਲੀਆ ਬਰਾਦਰੀ ਅਤੇ ਹੋਰ ਸੰਗਤਾਂ ਬਾਬਾ ਜੀ ਦੇ ਬੁੱਤ ‘ਤੇ ਸਵੇਰੇ 11.00 ਵਜੇ ਫੁੱਲਾਂ ਦੇ ਹਾਰ ਪਾ ਕੇ ਸਤਿਕਾਰ ਭੇਟ ਕਰਨਗੀਆਂ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …