Thursday, March 12, 2026

ਪੰਜਾਬ ਦੇ ਪਿੰਡਾਂ ਨੂੰ ਮਿਲਣਗੀਆਂ ਸ਼ਹਿਰਾਂ ਵਾਲੀਆਂ ਸਹੂਲਤਾਂ – ਈ.ਟੀ.ਓ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਪਣੇ ਹਲਕੇ ਦੇ ਪਿੰਡ ਗਦਲੀ ਵਿਖੇ ਵੱਖ ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਿੱਛਲੀਆਂ ਸਰਕਾਰਾਂ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ ਰਹੇ ਪਿੰਡਾਂ ਦੀ ਨੁਹਾਰ ਬਦਲਣ ਲਈ ਹੁਣ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿੱਤੀਆਂ ਗਈਆਂ ਗਰੰਟੀਆਂ ਤਹਿਤ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਧਾਰ ਕੇ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਵਲੋਂ ਇੱਕ ਰੁਪਏ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ, ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਗ੍ਰਾਂਟਾਂ ਦੇ ਪੈਸੇ ਵਿਚੋਂ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਸਬੰਧਤ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਸਰਪੰਚ ਜਗਰੂਪ ਸਿੰਘ ਗਦਲੀ, ਅੰਮ੍ਰਿਤਪਾਲ ਸਿੰਘ ਗਦਲੀ, ਡੀ.ਐਸ.ਪੀ ਕੁਲਦੀਪ ਸਿੰਘ ਅਤੇ ਕਈ ਮੋਹਤਬਰ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …