ਸੰਤੁਲਿਤ ਵਿਕਾਸ ਲਈ ਨੀਤੀਆਂ ਬਣਾਉਣ ਵੇਲੇ ਔਰਤਾਂ ਦੀ ਸ਼ਮੂਲੀਅਤ ਜ਼ਰੂਰੀ – ਪ੍ਰੋ. ਅਨੁਪਮਾ
ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਨਵੀਂ ਦਿੱਲੀ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਐਂਡ
ਲੀਗਲ ਸਟੱਡੀਜ਼ ਦੇ ਪ੍ਰੋਫੈਸਰ ਡਾ. ਅਮਰ ਪਾਲ ਸਿੰਘ ਨੇ ਡਾ. ਬੀ.ਆਰ ਅੰਬੇਦਕਰ ਦੇ ਔਰਤਾਂ ਲਈ ਕੀਤੇ ਯਤਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪ੍ਰਾਚੀਨ ਭਾਰਤ ਵਿੱਚ ਔਰਤਾਂ ਦੀ ਸਮਾਜ ਵਿੱਚ ਮਹੱਤਵਪੂਰਨ ਭੂਮਿਕਾ ਸੀ ਅਤੇ ਉਨ੍ਹਾਂ ਪ੍ਰਤੀ ਵਰਤਾਰਾ ਅਨੁਕੂਲਤਾ ਵਾਲਾ ਸੀ, ਜਦੋਂਕਿ ਮੌਜੂਦਾ ਸਥਿਤੀ ਵਿੱਚ ਔਰਤਾਂ ਨੂੰ ਸਮਾਜ ਵਿਚ ਬਰਾਬਰੀ ਅਤੇ ਨਿਆਂ ਦੀ ਪ੍ਰਾਪਤੀ ਲਈ ਅਜੇ ਜਦੋ-ਜਹਿਦ ਕਰਨੀ ਪੈਂਦੀ ਹੈ।ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਡਾ. ਬੀ.ਆਰ ਅੰਬੇਦਕਰ ਚੇਅਰ ਵਲੋਂ `ਡਾ. ਬੀ.ਆਰ ਮਹਿਲਾ ਸਸ਼ਕਤੀਕਰਨ ਲਈ ਅੰਬੇਦਕਰ ਦਾ ਯੋਗਦਾਨ` ਵਿਸ਼ੇ `ਤੇ ਕਰਵਾਏ ਗਏ ਆਈ.ਸੀ.ਐਞਸ.ਐਸ.ਆਰ ਸਪਾਂਸਰਡ ਨੈਸ਼ਨਲ ਸੈਮੀਨਾਰ ਮੌਕੇ ਕੁੰਜੀਵਤ ਭਾਸ਼ਣ ਦੇ ਰਹੇ ਸਨ।
ਇਹ ਸੈਮੀਨਾਰ ਯੂਨੀਵਰਸਿਟੀ ਦੇ ਡਾ.ਬੀ.ਆਰ.ਅੰਬੇਦਕਰ ਚੇਅਰ ਵੱਲੋਂ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਸਾਂਝੇ ਤੌਰ `ਤੇ ਕਰਵਾਇਆ ਗਿਆ।ਸੈਮੀਨਾਰ ਦੇ ਡਾਇਰੈੈਕਟਰ ਪ੍ਰੋ. (ਡਾ.) ਕੁਲਦੀਪ ਕੌਰ ਨੇ ਵਿਦਵਾਨਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਚੇਅਰ ਦੀਆਂ ਡਾ. ਬੀ.ਆਰ ਅੰਬੇਦਕਰ ਸਬੰਧੀ ਕੀਤੇ ਖੋਜ਼ ਕਾਰਜ਼ਾਂ ਬਾਰੇ ਦੱਸਿਆ।ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਪ੍ਰੋ. (ਡਾ.) ਸ਼ਵੇਤਾ ਸ਼ਿਨੋਏ ਪ੍ਰੋਫੈਸਰ ਅਤੇ ਮੁਖੀ ਮਿਆਸ ਡਿਪਾਰਟਮੈਂਟ ਆਫ ਸਪੋਰਟਸ ਸਾਇੰਸ ਐਂਡ ਮੈਡੀਸਨ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕੀਤੀ।
ਆਪਣੇ ਕੁੰਜੀਵਤ ਭਾਸ਼ਣ ਵਿੱਚ ਪ੍ਰੋ. (ਡਾ.) ਅਨੁਪਮਾ ਪ੍ਰੋਫੈਸਰ ਅਤੇ ਮੁਖੀ ਅਰਥ ਸ਼ਾਸਤਰ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਨੀਤੀ ਬਣਾਉਣ ਵਿੱਚ ਔਰਤਾਂ ਦੀ ਵੱਧ ਵੋਟਿੰਗ ਭਾਗੀਦਾਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਵੇਂ ਕਿ ਔਰਤਾਂ ਦੀਆਂ ਵੋਟਾਂ ਵਿੱਚ ਭਾਗ ਲੈਣ ਦੀ ਦਰ ਵੱਧ ਹੁੰਦੀ ਹੈ, ਪਰ ਨੀਤੀਆਂ ਬਣਾਉਣ ਸਮੇਂ ਉਨ੍ਹਾਂ ਦੀ ਸ਼ਮੂਲੀਅਤ ਦੀ ਦਰ ਦਾ ਖਿਆਲ ਨਹੀਂ ਰੱਖਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਡੇ ਸਮਾਜ ਦਾ ਸੰਤੁਲਿਤ ਵਿਕਾਸ ਚਾਹੁੰਦੇ ਹਾਂ ਤਾਂ ਸਾਨੂੰ ਨੀਤੀ ਨਿਰਧਾਰਨ ਅਤੇ ਹੋਰ ਗਤੀਵਿਧੀਆਂ ਵਿਚ ਔਰਤਾਂ ਨੂੰ ਨਾਲ ਲੈ ਕੇ ਚੱਲਣਾ ਪਵੇਗਾ।ਡਾ. ਪਵਨ ਕੁਮਾਰ ਕੋ-ਡਾਇਰੈਕਟਰ ਨੇ ਇਸ ਮੌਕੇ ਧੰਨਵਾਦ ਦਾ ਮਤਾ ਪੇਸ਼ ਕੀਤਾ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media