ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ
ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਆਰਯਨ ਹਿਊਂਡਾਈ, ਪੇ.ਟੀ.ਐਮ, ਕੇਅਰ ਹੈਲਥ ਇੰਸੋਰੈਂਸ, ਐਚ.ਡੀ.ਐਫ.ਸੀ ਇੰਸੋਰੈਂਸ ਆਦਿ ਮਸ਼ਹੂਰ ਕੰਪਨੀਆਂ ਨੇ ਭਾਗ ਲਿਆ।ਕੈਂਪ ਵਿੱਚ ਕੰਪਨੀਆਂ ਵਲੋਂ ਸੇਲਜ਼ ਐਗਿਊਕੀਟਿਵ, ਇਲੈਕਟ੍ਰੀਸ਼ਨ, ਕਸਟਮਰ ਕੇਅਰ, ਫੀਲਡ ਸੇਲਜ਼ ਐਗਿਊਕੀਟਿਵ, ਸਰਵਿਸ ਐਡਵਾਇਜ਼ਰ ਆਦਿ ਅਸਾਮੀਆਂ ਲਈ ਚੋਣ ਕੀਤੀ ਗਈ। ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਵਾਲੇ 36 ਉਮੀਦਵਾਰਾਂ ਵਲੋਂ 31 ਦੀ ਨੋਕਰੀ ਲਈ ਚੋਣ ਕੀਤੀ ਗਈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media