ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਆਫ ਐਮੀਨੈਂਸ ਛਾਜਲੀ ਦੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ
ਗੁਰਵਿੰਦਰ ਸਿੰਘ ਦੀ ਦੇਖ-ਰੇਖ ਹੇਠ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਸਲਾਈਟ) ਵਿਖੇ ਵਿਦਿਅਕ ਟੂਰ ‘ਤੇ ਲਿਜਾਇਆ ਗਿਆ।ਇਸ ਟੂਰ ਦੀ ਅਗਵਾਈ ਸਕੂਲ ਅਧਿਆਪਕ ਮਾਧਵ ਗੁਪਤਾ, ਪ੍ਰਦੀਪ ਕੁਮਾਰ ਅਤੇ ਸ੍ਰੀਮਤੀ ਕੰਵਲਜੋਤ ਕੌਰ ਕਰ ਰਹੇ ਸਨ।ਇਸ ਸਮੇਂ ਨੌਵੀਂ ਜਮਾਤ ਦੇ ਸਕੂਲ ਦੇ ਕੁੱਲ 31 ਵਿਦਿਆਰਥੀਆਂ ਨੇ ਭਾਗ ਲਿਆ।ਸਲਾਈਟ ਦੇ ਪ੍ਰੋਫੈਸਰ ਗੁਲਸ਼ਨ ਜਾਵਾ ਵਲੋਂ ਵਿਦਿਆਰਥੀਆਂ ਨੂੰ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਵੱਖ-ਵੱਖ ਵਿਭਾਗਾਂ ਵਿੱਚ ਲਿਜਾ ਕੇ ਸੰਸਥਾ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ ਗਈ ਤੇ ਵਿਦਿਆਰਥੀਆਂ ਲਈ ਭੋਜਨ ਅਤੇ ਹੋਰ ਖਾਣ-ਪੀਣ ਦਾ ਖਾਸ ਪ੍ਰਬੰਧ ਕੀਤਾ ਗਿਆ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media