Sunday, August 23, 2026

ਬੁੱਢਾ ਦਲ ਦੇ ਚੌਥੇ ਮੁਖੀ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ 305ਵਾਂ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁੱਖੀ ਰਹੇ ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ 305ਵਾਂ ਜਨਮ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ।
ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਜੱਸਾ ਸਿੰਘ ਆਹਲੂਵਾਲੀਆ ਫਾਉਡੇਸ਼ਨ ਦੇ ਪ੍ਰਧਾਨ ਹਰਪਾਲ ਸਿੰਘ ਆਹਲੂਵਾਲੀਆ ਦੀ ਅਗਵਾਈ ‘ਚ ਜਪੁਜੀ ਸਾਹਿਬ ਤੇ ਚੋਪਈ ਸਾਹਿਬ ਦੇ ਪਾਠ ਕਰਕੇ ਮੂਲ ਮੰਤਰ ਸਿਮਰਨ ਕੀਤਾ ਗਿਆ।ਅਰਦਾਸ ਬੁੱਢਾ ਦਲ ਦੇ ਮੁੱਖ ਪ੍ਰਚਾਰਕ ਭਾਈ ਸੁਖਜੀਤ ਸਿੰਘ ਕਨੱਈਆ ਨੇ ਕੀਤੀ।ਉਪਰੰਤ ਬਾਬਾ ਜੱਸਾ ਸਿੰਘ ਆਹਲੂਵਾਲੀਆ ਚੌਂਕ (ਸ਼ੇਰਾਂ ਵਾਲਾ ਗੇਟ) ਵਿਖੇ ਉਨਾਂ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾ ਕੇ ਖਾਲਸਾਈ ਜੈਕਾਰੇ ਗੁੰਜਾਏ ਗਏ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਨੇ ਸਿੱਖ ਕੌਮ ਦਾ ਮਹਾਨ ਯੋਧਾ ਬਣ ਕੇ ਕੌਮ ਦੀ ਅਗਵਾਈ ਕੀਤੀ।ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਮੁੱਖੀ ਬੁੱਢਾ ਦਲ ਵਲੋਂ ਉਨ੍ਹਾਂ ਦੇ ਜਨਮ ਦਿਨ ਤੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਵੀ ਕੀਤੀ ਗਈ ਹੈ।ਮਨਮੋਹਨ ਸਿੰਘ ਆਹਲੂਵਾਲੀਆ ਵਲੋਂ ਠੰਡੀ ਮਿੱਠੀ ਲੱਸੀ ਦੀ ਛਬੀਲ ਵੀ ਲਗਾਈ ਗਈ।
ਇਸ ਮੌਕੇ ਹਰਪ੍ਰੀਤ ਸਿੰਘ ਆਹਲੂਵਾਲੀਆ, ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ, ਨਵਦੀਪ ਸਿੰਘ ਜਿੰਮੀਂ ਆਹਲੂਵਾਲੀਆ, ਰਾਜਿੰਦਰ ਸਿੰਘ ਮਰਵਾਹ, ਗੁਰਪ੍ਰਤਾਪ ਸਿੰਘ ਟਿੱਕਾ, ਜਸਵਿੰਦਰ ਸਿੰਘ ਦੀਨਪੁਰ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …