ਸੰਗਰੂਰ, 20 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਸਰਗਰਮ ਕੋਸ਼ਿਸ਼ਾਂ ਸਦਕਾ ਸੁਨਾਮ ਸ਼ਹਿਰ ਦੇ ਵਾਸੀਆਂ ਦੀ ਚਿਰਾਂ
ਤੋਂ ਲਟਕ ਰਹੀ ਇੱਕ ਹੋਰ ਮੰਗ ਨੂੰ ਪੂਰਾ ਕਰਨ ਦੀ ਪ੍ਰਕਿਰਿਆ ਆਰੰਭ ਕਰ ਦਿੱੱਤੀ ਗਈ ਹੈ।ਸ਼ਹਿਰ ਦੇ ਬਿਲਕੁੱਲ ਵਿਚਕਾਰ ਸਥਿਤ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਦੇ ਨੇੜਿਓਂ ਲੰਘਣ ਵਾਲੇ ਅੰਡਰ ਬਿਜ਼ ਦੇ ਦੋਵੇਂ ਪਾਸੇ ਸ਼ੈਡ ਪਾਉਣ ਲਈ ਰੇਲਵੇ ਵਿਭਾਗ ਨੇ ਹਰੀ ਝੰਡੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਨਿਰਮਾਣ ਕਾਰਜ਼ ਸ਼ੁਰੂ ਹੋ ਗਏ ਹਨ।ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਡਰ ਬ੍ਰਿਜ਼ ਦੇ ਦੋਵੇਂ ਪਾਸੇ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੇ ਸ਼ਹਿਰੀ ਤੇ ਪੇਂਡੂ ਹਿੱਸਿਆਂ ਵਿੱਚ ਵੱਸਦੇ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਦੀ ਦਿਸ਼ਾ ਵਿੱਚ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੇ ਹਾਂ।ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਵੱਡਾ ਦੁਖਾਂਤ ਰਿਹਾ ਹੈ ਕਿ ਪਿਛਲੀਆਂ ਸਰਕਾਰਾਂ ਅਤੇ ਇਥੋਂ ਦੇ ਸਿਆਸੀ ਆਗੂਆਂ ਨੇ ਕਦੇ ਵੀ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਸਾਰਥਕ ਕਦਮ ਨਹੀਂ ਪੁੱਟੇ।ਅਮਨ ਅਰੋੜਾ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਸੁਨਾਮ ਸ਼ਹਿਰ ਦਾ ਇਹ ਅੰਡਰ ਬ੍ਰਿਜ਼ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰਾਹਗੀਰਾਂ ਅਤੇ ਦੋਵਾਂ ਪਾਸਿਆਂ ‘ਤੇ ਵਸਦੇ ਲੋਕਾਂ ਲਈ ਮੁਸ਼ਕਿਲਾਂ ਦਾ ਵੱਡਾ ਕਾਰਨ ਬਣ ਜਾਂਦਾ ਹੈ ਅਤੇ ਆਵਾਜਾਈ ‘ਚ ਵੀ ਵੱਡੀ ਰੁਕਾਵਟ ਪੈਦਾ ਕਰਦਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 76 ਸਾਲ ਬਾਅਦ ਵੀ ਸਾਡੇ ਸੂਬੇ ਦੀ ਲੋਕ ਅਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨ ਨੂੰ ਮਜ਼ਬੂਰ ਹਨ, ਪਰ ਪੰਜਾਬ ਸਰਕਾਰ ਨੇ ਲੋਕਾਂ ਦੀ ਸੇਵਾ ਦੇ ਸੰਕਲਪ ਨੂੰ ਸੱਚੇ ਮਨ ਨਾਲ ਪੂਰਾ ਕਰਨ ਦਾ ਤਹੱਈਆ ਕੀਤਾ ਹੈ।ਉਨ੍ਹਾਂ ਦੱਸਿਆ ਕਿ ਰੇਲਵੇ ਵਲੋਂ 70 ਲੱਖ ਰੁਪਏ ਦੀ ਲਾਗਤ ਨਾਲ ਅੰਡਰ ਬ੍ਰਿਜ਼ ਦੇ ਦੋਵੇਂ ਪਾਸੇ 70-70 ਮੀਟਰ ਦਾ ਸ਼ੈਡ ਪਾਇਆ ਜਾਵੇਗਾ ਸ਼ਹਿਰ ਵਾਸੀਆਂ ਲਈ ਇਹ ਇੱਕ ਵੱਡੀ ਖੁਸ਼ਖਬਰੀ ਹੈ ।
ਇਸ ਮੌਕੇ ਕਾਰਜ ਸਾਧਕ ਅਫਸਰ ਅੰਮ੍ਰਿਤ ਲਾਲ, ਅਸ਼ਵਨੀ ਕੁਮਾਰ, ਰੇਲਵੇ ਵਿਭਾਗ ਦੇ ਅਧਿਕਾਰੀ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀ, ਜਤਿੰਦਰ ਜੈਨ, ਮੁਕੇਸ਼ ਜੁਨੇਜਾ, ਅਜੇ ਜਿੰਦਲ ਮਸਤਾਨੀ ਪ੍ਰਧਾਨ ਰਿਟੇਲ ਕਰਿਆਨਾ ਐਸੋਸੀਏਸ਼ਨ ਸੁਨਾਮ, ਰਾਮ ਲਾਲ ਤਾਇਲ, ਪੁਨੀਤ ਗੋਇਲ ਸਮੇਤ ਹੋਰ ਨੇੜੇ ਦੇ ਲੋਕ ਅਤੇ ਆਗੂ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media