Sunday, July 12, 2026

 ਸਿੱਖ ਜਥੇਬੰਦੀਆਂ 22 ਦਸੰਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪੁਜੱਣਗੀਆਂ ਕੰਵਰਬੀਰ ਸਿੰਘ, ਅੰਮ੍ਰਿਤਪਾਲ ਸਿੰਘ

ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਾਈ ਗੁਰਬਖਸ਼ ਸਿੰਘ ਵਲੋਂ ਰੱਖੀ ਭੁੱਖ ਹੜਤਾਲ ਦਾ

PPN2012201401
ਅੰਮ੍ਰਿਤਸਰ, 20 ਦਸੰਬਰ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਅਤੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਹੱਕ ਵਿੱਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਗੱਲਬਾਤ ਕਰਨ ਲਈ ਸਿੱਖ ਜਥੇਬੰਦੀਆਂ 22 ਦਸੰਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪੁਜੱਣਗੀਆਂ।ਅੱਜ ਸਿੱਖ ਜਥੇਬੰਦੀਆਂ ਦੀ ਵਲੋਂ ਕਾਨਫਰੰਸ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਮੈਂਬਰ ਜੇਲ੍ਹ ਵਿਭਾਗ ਕੰਵਰਬੀਰ ਸਿੰਘ (ਅੰਮ੍ਰਿਤਸਰ) ਅਤੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈ ਗਈ ਪ੍ਰੈਸ ਕਾਨਫਰੰਸ ਜਿਸ ਵਿੱਚ ਸਿੱਖ ਕਤਲੇਆਮ ਦੀ ਮੁੱਖ ਗਵਾਹ ਬੀਬੀ ਜਗਦੀਸ਼ ਕੌਰ, ਸੀਨੀ: ਅਕਾਲੀ ਆਗੂ ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਾਰ ਸਿੰਘ ਖਾਲਸਾ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਦੌਰਾਨ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ ਤੇ ਅੰਮ੍ਰਿਤਪਾਲ ਸਿੰਘ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਦਸੰਬਰ ਦਿਨ ਸੌਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਪੰਥਕ ਮਸਲਿਆਂ ਲਈ ਸੰਤ ਸਮਾਜ ਨਾਲ ਰੱਖੀ ਗਈ ਇਕੱਤਰਤਾ ਵਿੱਚ ਸਮੂੰਹ ਸਿੱਖ ਜਥੇਬੰਦੀਆਂ, ਸੰਤ ਮਹਾਂਪੁਰਸ਼, ਸਮੂੰਹ ਸਿੱਖ ਸੰਗਤਾਂ ਅਤੇ ਹੋਰ ਅਨੇਕਾਂ ਸਭਾ ਸੁਸਾਇਟੀਆਂ, ਜਥੇਬੰਦੀਆਂ ਜਿਨ੍ਹਾਂ ਵੱਲੋਂ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਸਮਰਥਨ ਦਿੱਤਾ ਗਿਆ ਹੈ, ਸਾਂਝੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸਵੇਰੇ 11.00 ਵਜੇ ਪਹੁੰਚਣਗੀਆਂ।
ਕੰਵਰਬੀਰ ਸਿੰਘ ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਲਖਨੌਰ ਸਾਹਿਬ ਵਿਖੇ ਪਿਛਲੇ 38 ਦਿਨਾਂ ਤੋਂ ਭੁੱਖ-ਹੜਤਾਲ ਤੇ ਬੈਠੇ ਹਨ ਉਹਨਾਂ ਦੀ ਸਿਹਤ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਵੀ ਲਟਕਦਾ ਜਾ ਰਿਹਾ ਹੈ। ਜਿਸ ਨੂੰ ਜਲਦ ਹੱਲ ਕਰਾਉਣ ਦੀ ਸਖ਼ਤ ਲੋੜ ਹੈ।ਇੱਕ ਸਵਾਲ ਦੇ ਜਵਾਬ ਵਿੱਚ ਉਕਤ ਆਗੂਆਂ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਪਿੱਛੇ ਸਮੇਂ ਵਿੱਚ ਰੱਖੀ ਆਪਣੀ ਭੁੱਖ ਹੜਤਾਲ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਮਾਮਲਾ ਜਲਦ ਹੱਲ ਕਰਾਉਣ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਹੀ ਖਤਮ ਕੀਤੀ ਸੀ।ਇਸੇ ਲਈ ਹੀ 22 ਦਸੰਬਰ ਨੂੰ ਸੰਗਤਾਂ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚ ਰਹੀਆਂ ਹਨ ਤਾਂ ਜੋ ਜਥੇਦਾਰ ਸਾਹਿਬ ਨਾਲ ਗੱਲਬਾਤ ਕਰਕੇ ਅਗਲੇਰੇ ਚੁੱਕੇ ਜਾਣ ਵਾਲੇ ਕਦਮਾਂ ਸਬੰਧੀ ਜਾਣਕਾਰੀ ਲਈ ਜਾ ਸਕੇ।ਉਨਾਂ ਕਿਹਾ ਕਿ ਜਥੇਦਾਰ ਗਿਆਨੀ ਗੁਰਬਚਨ ਸਿੰਘ ਅੱਜ ਕੌਮ ਦੀ ਅੱਗੇ ਵੱਧ ਕੇ ਅਗਵਾਈ ਕਰਨ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਨੂੰ ਬਰਕਰਾਰ ਰੱਖਿਆ ਜਾ ਸਕੇ।ਦੋਨਾਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਵੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਕੇਂਦਰ ਤੱਕ ਪਹੁੰਚ ਕਰਕੇ ਇਸ ਮਸਲੇ ਦੇ ਸਾਰਥਿਕ ਹੱਲ ਕੱਢਣ ਲਈ ਕਦਮ ਚੁੱਕਣੇ ਚਾਹੀਦੇ ਹਨ ਅਤੇ ਜਿਹੜੇ ਸਿੰਘ ਪੰਜਾਬ ਦੀਆਂ ਜੇਲ੍ਹਾਂ ਵਿੱਚ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਉਹਨਾਂ ਨੂੰ ਆਪਣੇ ਪੱਧਰ ‘ਤੇ ਤਰੁੰਤ ਰਿਹਾਅ ਕੀਤਾ ਜਾਵੇ।
ਇਸ ਮੌਕੇ ਸਿੱਖ ਕਤਲੇਆਮ ਦੀ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਉਨਾਂ ਦੀ ਸ਼੍ਰੀ ਅਰੁਣ ਜੇਤਲੀ ਤੇ ਸੁਸ਼ਮਾ ਸਵਰਾਜ ਨਾਲ ਕੇਂਦਰ ਵਿੱਚ ਭਾਜਪਾ ਸਰਕਾਰ ਬਨਣ ਤੋਂ ਪਹਿਲਾਂ ਗੱਲ ਹੋਈ ਸੀ ਅਤੇ ਇੰਨਾਂ ਅਗੂਆਂ ਨੇ ਸਰਕਾਰ ਬਨਣ ‘ਤੇ ਇਹ ਮਾਮਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ।ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਉਹਨਾਂ ਦੀ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ, ਸ਼੍ਰੀ ਅਰੁਣ ਜੇਤਲੀ ਤੇ ਬੀਬੀ ਸੁਸ਼ਮਾ ਸਵਰਾਜ ਨੂੰ ਅਪੀਲ ਹੈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਜਲਦ ਕਾਰਵਾਈ ਕਰਨ।
ਇਸ ਮੌਕੇ ਸੀਨੀ:ਅਕਾਲੀ ਆਗੂ ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਾਰ ਸਿੰਘ ਖਾਲਸਾ, ਜਸਬੀਰ ਸਿੰਘ ਖਾਲਸਾ, ਸੁਰਜੀਤ ਸਿੰਘ ਗਿੱਲ, ਆਈ.ਐਸ.ਓ ਆਗੂ ਗੁਰਮਨਜੀਤ ਸਿੰਘ ਅੰਮ੍ਰਿਤਸਰ, ਮਨਬੀਰ ਸਿੰਘ ਖਹਿਰਾ, ਸੰਦੀਪ ਸਿੰਘ ਖਾਲਸਾ, ਗੁਰਦੀਪ ਸਿੰਘ ਗੋਲਡੀ, ਜਗਮੋਹਨ ਸਿੰਘ ਸ਼ਾਂਤ, ਬਲਵਿੰਦਰ ਸਿੰਘ, ਬਿਕਰਮ ਸਿੰਘ, ਗੁਰਿੰਦਰ ਸਿੰਘ ਸ਼ਾਂਤ, ਹਰਜੋਤ ਸਿੰਘ, ਬਾਬਾ ਰਸਾਲ ਸਿੰਘ, ਬਾਬਾ ਗੁਰਚਰਨ ਸਿੰਘ, ਮਨਜੀਤ ਸਿੰਘ ਪੰਛੀ, ਮਨਦੀਪ ਸਿੰਘ ਸਮੇਤ ਅਨੇਕਾਂ ਆਗੂ ਹਾਜ਼ਰ ਸਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਵਾਰ ਮੈਮੋਰੀਅਲ ਤੱਕ ਯਾਦਗਾਰੀ ਮੋਟਰਸਾਈਕਲ ਰਾਈਡ ਦਾ ਆਯੋਜਨ 12 ਜੁਲਾਈ ਨੂੰ

ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਆਈ.ਏ.ਐਸ ਨੇ …

Leave a Reply