Tuesday, September 15, 2026

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਸਥਾਨਕ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਹਿੱਤ ਨਿਸ਼ਕਾਮ ਤੌਰ ‘ਤੇ ਕੀਰਤਨ ਦੇ ਸਮਾਗਮ ਕੀਤੇ ਜਾਂਦੇ ਹਨ।ਭਾਈ ਗੁਰਬਖਸ ਸਿੰਘ ਬੱਗਾ ਨੇ ਦੱਸਿਆ ਕਿ ਸੰਸਥਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸੰਗਤਾਂ ਲਈ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਹਰ ਸਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਜਾਂਦੀ ਹੈ।ਇਸ ਵਾਰ ਵੀ 17/05/2023 ਤੋਂ ਠੰਡੇ ਛਬੀਲ ਹਰ ਰੋਜ਼ ਸ਼ਾਮ ਨੂੰ ਕਥਾ ਸੁਣਨ ਆਈਆਂ ਸੰਗਤਾਂ ਲਈ ਲਗਾਈ ਜਾ ਰਹੀ ਹੈ।ਉਨਾਂ ਕਿਹਾ ਕਿ ਇਸ ਛਬੀਲ ਵਿੱਚ ਭੁਪਿੰਦਰ ਸਿੰਘ ਭਿੰਦਾ, ਕੰਵਲਜੀਤ ਸਿੰਘ, ਹਰਬੰਸ ਸਿੰਘ ਬਿੱਲਾ, ਲਾਲੀ ਤੇ ਵਾਲੀਆ ਵੀਰ ਹਰ ਰੋਜ਼ ਪਹੁੰਚ ਕੇ ਸੇਵਾ ਵਿੱਚ ਯੋਗਦਾਨ ਪਾ ਰਹੇ ਹਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …