ਭੀਖੀ, 22 ਮਈ (ਕਮਲ ਜ਼ਿੰਦਲ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸ ਸ ਸ (ਮੁੰਡੇ) ਭੀਖੀ ਦੇ ਬੱਚਿਆਂ ਵਲੋਂ ਸ਼ਹਿਰ ਵਿੱਚ ਵਾਤਾਵਰਨ ਅਤੇ
ਪਾਣੀ ਬਚਾਓ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ।ਸਕੂਲ ਇੰਚਾਰਜ਼ ਪ੍ਰਿੰਸੀਪਲ ਮਨੋਜ ਸਿੰਗਲਾ ਨੇ ਦੱਸਿਆ ਕਿ ਰੈਲੀ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਉਹਨਾਂ ਪੂਰੇ ਸ਼ਹਿਰ ਵਿੱਚ ਲੋਕਾਂ ਨੂੰ ਸਾਫ ਵਾਤਾਵਰਣ ਦੀ ਮਹੱਤਤਾ ਅਤੇ ਪਾਣੀ ਬਚਾਉਣ ਦਾ ਹੋਕਾ ਦਿੱਤਾ।ਬੱਚਿਆਂ ਨੇ ਲੋਕਾਂ ਨੂੰ ਦੱਸਿਆ ਕਿ ਪਾਣੀ ਇੱਕ ਵਡਮੁੱਲੀ ਕੁਦਰਤ ਦੀ ਦੇਣ ਹੈ।ਇਹ ਰੈਲੀ ਪੂਰੇ ਸ਼ਹਿਰ ਵਿੱਚ ਦੀ ਹੁੰਦੀ ਹੋਈ ਸਕੂਲ ਆ ਕੇ ਸਮਾਪਤ ਹੋਈ।
ਇਸ ਮੌਕੇ ਬੱਚਿਆਂ ਨਾਲ ਸਾਇੰਸ ਅਧਿਆਪਕ ਸੁਮੀਤ ਸਿੰਘ, ਅਮਨਪ੍ਰੀਤ ਸਿੰਘ, ਮਨਜੀਤ ਕੌਰ, ਮਨਦੀਪ ਕੌਰ ਅਤੇ ਸੁਜਾਨ ਸਿੰਘ ਮੌਜ਼ੂਦ ਸਨ ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media