ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ
ਮਹਾਰਾਜ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਜੀ ਦੇ ਪਾਵਨ ਸ਼ਹੀਦੀ ਪੁਰਬ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੇ ਭੋਗ ਨਾਲ ਕੀਤੀ ਗਈ।ਉਪਰੰਤ ਸੈਂਟਰਲ ਖਾਲਸਾ ਯਤੀਮਖਾਨਾ, ਅਤੇ ਵੱਖ ਵੱਖ ਸੀ.ਕੇ.ਡੀ ਸਕੂਲਾਂ ਦੇ ਸ਼ਬਦੀ ਜਥਿਆਂ ਨੇ ਕੀਰਤਨ ਦੀ ਛਹਿਬਰ ਲਾਈ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਵਲੋਂ ਭੇਜੇ ਗਏ ਸੰਦੇਸ਼ ਨੁੰ ਜਾਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਵਲੋਂ ਪੜਿਆ ਗਿਆ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਪ੍ਰੋ: ਸੂਬਾ ਸਿੰਘ ਨੇ ਗੁ੍ਰੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਨਮੁੱਖ ਨਤਮਸਤਕ ਹੁੰਦਿਆਂ ਗੁਰੂ ਸਾਹਿਬ ਦੇ ਸੱਚੇ ਸੁੱਚੇ ਜੀਵਨ ਅਤੇ ਆਦਰਸ਼ਾਂ ਬਾਰੇ ਚਾਨਣਾ ਪਾਇਆ।ਸਕੂਲ ਪ੍ਰਿੰ: ਮਨਦੀਪ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।ਮੰਚ ਸੰਚਾਲਨ ਧਾਰਮਿਕ ਅਧਿਆਪਕਾ ਮੈਡਮ ਸੁਖਜੀਤ ਕੌਰ ਵਲੋਂ ਕੀਤਾ ਗਿਆ।ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ ਅਤੇ ਸਾਰਾ ਦਿਨ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ ।
ਇਸ ਮੌਕੇ ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਪ੍ਰੋ: ਸੂਬਾ ਸਿੰਘ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ ਸੇਠੀ, ਡਾ: ਆਤਮਜੀਤ ਸਿੰਘ ਬਸਰਾ, ਪ੍ਰਿਸੀਪਲ ਮਨਦੀਪ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀਆਂ ਸਮੇਤ ਸੰਗਤਾਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media