ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੰਜਾਬ ਵਿੱਚ ਸੜਕਾਂ ਦਾ
ਨਿਰਮਾਣ ਕਾਰਜ਼ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।ਕੁੱਝ ਸੜਕਾਂ ਦੀ ਚੌੜਾਈ ਵਿੱਚ ਵਾਧਾ ਕੀਤਾ ਗਿਆ ਹੈ।ਕੁੱਝ ਨਵੀਆਂ ਸੜਕਾਂ ਦੇ ਨਾਲ ਨਾਲ ਸੜਕਾਂ ਉਤੇ ਲੁੱਕ ਪਾਉਣ ਦਾ ਕੰਮ ਹੋ ਰਿਹਾ ਹੈ, ਜਿਸ ਨੂੰ ਬਰਸਾਤ ਦੇ ਸੀਜਨ ਤੋਂ ਪਹਿਲਾਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ।ਅੱਜ ਖਾਨ ਕੋਟ ਵਿਖੇ ਗਾਰਡਨ ਇਨਕਲੇਵ ਵਿੱਚ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਨ ਪੁੱਜੇ ਹਰਭਜਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੰਪਰਕ ਸੜਕਾਂ ਦੀ ਚੌੜਾਈ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਦੇ ਚੱਲਦੇ ਵਿਭਾਗ ਪੜਾਅ ਵਾਰ ਇਹ ਕੰਮ ਪੂਰਾ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਜੋ ਇਹ ਮੁੱਖ ਸੜਕ ਬਨਾਉਣ ਦਾ ਕੰਮ ਸੁਰੂ ਕੀਤਾ ਗਿਆ ਹੈ, ਇਸ ਉਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ।
ਅੰਮ੍ਰਿਤਸਰ ਪੂਰਬੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਇਸ ਸੜਕ ਦੀ ਸ਼ੁਰੂਆਤ ਲਈ ਹਰਭਜਨ ਸਿੰਘ ਈ.ਟੀ.ਓ ਦਾ ਧੰਨਵਾਦ ਕੀਤਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media