ਸ਼ਰਧਾਲੂਆਂ ਨੂੰ ਇਤਿਹਾਸ ਦੇ ਨਾਲ-ਨਾਲ ਮਰਯਾਦਾ ਬਾਰੇ ਜਾਗਰੂਕ ਕਰਨਾ ਮਕਸਦ- ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਨੂੰ ਇਸ ਪਾਵਨ ਅਸਥਾਨ ਦੇ ਇਤਿਹਾਸ,
ਪ੍ਰੰਪਰਾਵਾਂ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ ਦੇਣ ਲਈ ਇਕ ਵੱਡ-ਅਕਾਰੀ ਸਕਰੀਨ ਲਗਾਈ ਗਈ ਹੈ।ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦੁਆਰ ਦੇ ਨਜ਼ਦੀਕ ਲਗਾਈ ਗਈ ਸਕਰੀਨ ਦੀ ਸੇਵੀ ਓਬਰਾਏ ਗਰੁੱਪ ਯੂ.ਕੇ ਅਤੇ ਦੁਬਈ ਦੇ ਜਸਪ੍ਰੀਤ ਸਿੰਘ ਨੇ ਕਰਵਾਈ ਹੈ।ਇਸ ਸਕਰੀਨ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਂਦੀਆਂ ਸੰਗਤਾਂ ਨੂੰ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਤਿੰਨ ਭਾਸ਼ਾਵਾਂ ‘ਚ ਵੱਖ-ਵੱਖ ਤਰ੍ਹਾਂ ਦੀਆਂ ਜਾਣਕਾਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਆਸਥਾ ਦਾ ਕੇਂਦਰ ਹੈ ਅਤੇ ਇਥੇ ਨਤਮਸਤਕ ਹੋਣ ਮੌਕੇ ਪੰਜਾਬ ਤੋਂ ਇਲਾਵਾ ਦੇਸ਼ ਦੁਨੀਆਂ ਤੋਂ ਸੰਗਤਾਂ ਪੁੱਜਦੀਆਂ ਹਨ।ਸਕਰੀਨ ਲਗਾਉਣ ਦਾ ਮਕਸਦ ਸ਼ਰਧਾਲੂ ਸੰਗਤਾਂ ਨੂੰ ਇਤਿਹਾਸ ਤੋਂ ਵਾਕਫ ਕਰਵਾਉਣ ਦੇ ਨਾਲ-ਨਾਲ ਮਰਯਾਦਾ ਬਾਰੇ ਜਾਗਰੂਕ ਕਰਨਾ ਹੈ।ਇਸ ਦੇ ਨਾਲ ਹੀ ਕੁੱਝ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਸੰਗਤ ਤੱਕ ਪੁੱਜਦਾ ਕਰਨੇ ਜ਼ਰੂਰੀ ਹਨ, ਜੋ ਇਸ ਸਕਰੀਨ ਜ਼ਰੀਏ ਉਭਾਰੇ ਜਾਣਗੇ।ਫਿਲਹਾਲ ਇਸ ’ਤੇ ਤਿੰਨ ਭਾਸ਼ਾਵਾਂ ਵਿਚ ਸੰਗਤ ਦੇ ਧਿਆਨ ਰੱਖਣਯੋਗ ਗੱਲਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ, ਜਦਕਿ ਇਤਿਹਾਸ ਨਾਲ ਸਬੰਧਤ ਜਾਣਕਾਰੀਆਂ ਵੀ ਸ਼ਾਮਲ ਕਰ ਦਿੱਤੀਆਂ ਜਾਣਗੀਆਂ।ਐਡਵੋਕੇਟ ਧਾਮੀ ਨੇ ਸਕਰੀਨ ਦੀ ਸੇਵਾ ਕਰਨ ਵਾਲੇ ਸ਼ਰਧਾਲੂਆਂ ਦਾ ਧੰਨਵਾਦ ਵੀ ਕੀਤਾ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਆਧੁਨਿਕ ਤਕਨੀਕਾਂ ਦੇ ਮਾਧਿਅਮ ਨਾਲ ਸੰਗਤ ਨੂੰ ਲੋੜੀਂਦੀਆਂ ਜਾਣਕਾਰੀਆਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਹਨ ਅਤੇ ਇਸੇ ਤਹਿਤ ਹੀ ਇਹ ਸਕਰੀਨ ਲਗਾਈ ਗਈ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਸ਼ਰਧਾਲੂ ਇਸ ਤੋਂ ਜ਼ਰੂਰ ਲਾਭ ਲੈਣਗੇ।ਓਬਰਾਏ ਪਰਿਵਾਰ ਦੇ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰੰਘ, ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੀਡੀਆ ਇੰਚਾਰਜ਼ ਹਰਭਜਨ ਸਿੰਘ ਵਕਤਾ ਅਤੇ ਹੋਰ ਮੌਜ਼ੂਦ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media