ਸੰਗਰੂਰ, 24 ਮਈ (ਜਗਸੀਰ ਲੌਂਗੋਵਾਲ) – ਖੇਡ ਵਿੰਗ ਸਕੂਲਾਂ ’ਚ ਦਾਖਲੇ ਲਈ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਖਿਡਾਰੀਆਂ ਦੇ ਟਰਾਇਲ ਆਰੰਭ ਹੋ ਗਏ
ਹਨ।ਖੇਡ ਵਿਭਾਗ ਪੰਜਾਬ ਵਲੋਂ ਦੋ ਦਿਨਾਂ ਟਰਾਇਲਾਂ ਦੌਰਾਨ ਹੋਣਹਾਰ ਖਿਡਾਰੀਆਂ ਤੇ ਖਿਡਾਰਨਾਂ ਦੀ ਚੋਣ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਪਹਿਲੇ ਦਿਨ ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਨੇ ਆਪਣੀ ਨਿਗਰਾਨੀ ਹੇਠ ਟਰਾਇਲ ਕਰਵਾਏ।ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਲੋ ਇੰਡੀਆ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ, ਸਟੇਟ ਮੈਡਲਿਸਟ ਤੇ ਜ਼ਿਲ੍ਹਾ ਮੈਡਲਿਸਟ ਨੂੰ ਇਨ੍ਹਾਂ ਚੋਣ ਟਰਾਇਲਾਂ ਤੋਂ ਛੋਟ ਦਿੰਦੇ ਹੋਏ ਸਿੱਧੇ ਤੌਰ ’ਤੇ ਦਾਖਲਾ ਲੈਣ ਦੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਟਰਾਇਲ ਕੱਲ੍ਹ ਮਿਤੀ 25 ਮਈ ਨੂੰ ਵੀ ਜਾਰੀ ਰਹਿਣਗੇ।ਜਿਸ ਵਿੱਚ ਤਿੰਨ ਉਮਰ ਵਰਗ ਦੇ ਖਿਡਾਰੀਆਂ ਦੀ ਚੋਣ ਕੀਤੀ ਜਾ ਰਹੀ ਹੈ।ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਅਥਲੈਟਿਕਸ, ਮੁੱਕੇਬਾਜ਼ੀ, ਕਿੱਕ ਬਾਕਸਿੰਗ, ਬਾਸਕਟਬਾਲ, ਫੁੱਟਬਾਲ, ਬੈਡਮਿੰਟਨ, ਖੋ ਖੋ, ਰੋਲਰ ਸਕੇਟਿੰਗ, ਵਾਲੀਬਾਲ ਤੇ ਵੇਟ ਲਿਫਟਿੰਗ ਖੇਡਾਂ ਵਿੱਚ 14, 17 ਅਤੇ 19 ਸਾਲ ਤੋਂ ਘੱਟ ਉਮਰ ਵਰਗਾਂ ਦੇ ਖਿਡਾਰੀ ਟਰਾਇਲਾਂ ਵਿੱਚ ਹਿੱਸਾ ਲੈ ਰਹੇ ਹਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media