ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੀ.ਐਮ ਕਿਸਾਨ ਪੋਰਟਲ ’ਤੇ
ਲੈਂਡਸੀਡਿੰਗ (ਜ਼ਮੀਨ ਦੀ ਜਾਣਕਾਰੀ) ਦਰਣ ਕਰਵਾਉਣਾ ਜ਼ਰੂਰੀ ਹੈ।ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵਲੋਂ ਅਜੇ ਤੱਕ ਜਾਣਕਾਰੀ ਦਰਜ਼ ਨਹੀਂ ਕਰਵਾਈ ਗਈ, ਉਹ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਵਿਖੇ ਆਪਣੀ ਜ਼ਮੀਨ ਦੀ ਮਲਕੀਅਤ ਸਬੰਧੀ ਫ਼ਰਦ ਅਤੇ ਆਧਾਰ ਕਾਰਡ ਜਮਾਂ ਕਰਵਾਉਣ ਤਾਂ ਜੋ ਉਹ ਪੀ.ਐਮ ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਪੜਤਾਲ ਤੋਂ ਬਾਅਦ ਪ੍ਰਾਪਤ ਕਰ ਸਕਣ।
ਉਨ੍ਹਾਂ ਕਿਹਾ ਕਿ ਜਿਹੜੇ ਲਾਭਪਾਤਰੀਆਂ ਵਲੋਂ ਹੁਣ ਤੱਕ ਈ- ਕੇ.ਵਾਈ.ਸੀ ਨਹੀਂ ਕਰਵਾਈ ਗਈ ਹੈ, ਉਹ ਵੀ ਜਲਦੀ ਤੋਂ ਜਲਦੀ ਯੋਜਨਾ ਦਾ ਲਾਭ ਲੈਣ ਲਈ ਆਪਣੇ ਆਪ ਜਾਂ ਕਾਮਨ ਸਰਵਿਸ ਸੈਂਟਰ ਤੋਂ ਈ- ਕੇ.ਵਾਈ.ਸੀ ਕਰਵਾਉਣ ਤਾਂ ਕਿ ਉਨ੍ਹਾਂ ਨੂੰ ਸਰਕਾਰ ਵਲੋਂ ਦਿੱਤੀ ਜਾਂਦੀ ਸਹੂਲਤ ਦਾ ਲਾਭ ਮਿਲ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਬਲਾਕ ਦਫ਼ਤਰਾਂ ਵਿੱਚ ਪਹੁੰਚ ਕਰਕੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media