Sunday, September 6, 2026

ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਬੁੱਢਾ ਦਲ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ

ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ) – ਬੁੱਢਾ ਦਲ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਬਾਬਾ ਅਮਰੀਕ ਸਿੰਘ ਵਲੋਂ ਕੀਤੀ ਅਰਦਾਸ ੳਪਰੰਤ ਮੁੱਖ ਗੇਟ ‘ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਦੇ ਆਦੇਸ਼ ਅਨੁਸਾਰ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹਰ ਰੋਜ਼ ਠੰਡੇ ਮਿੱਠੇ ਜਲ ਦੀਆਂ ਵੱਖ-ਵੱਖ ਗੇਟਾਂ ‘ਤੇ ਛਬੀਲਾਂ ਲੱਗਣਗੀਆਂ ਅਤੇ 6 ਜੂਨ ਠੰਡੇ ਮਿੱਠੇ ਜਲ ਦੀ ਛਬੀਲ਼ ਨਾਲ ਛੋਲਿਆਂ ਦੀਆਂ ਘੁੰਗਣੀਆਂ ਵਰਤਾਈਆਂ ਜਾਣਗੀਆਂ।
ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨ ਸਿੰਘ, ਬਾਬਾ ਪਿਆਰਾ ਸਿੰਘ, ਮਨੋਜ ਕੁਮਾਰ ਮਿੰਟੂ ਨੇ ਸੰਗਤਾਂ ਨੂੰ ਜਲ ਛਕਾਉਣ ਦੀ ਸੇਵਾ ਕੀਤੀ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …