Friday, July 17, 2026

ਬੁੱਢਾ ਦਲ ਪਬਲਿਕ ਸਕੂਲ ਦੀ ਸਾਬਕਾ ਵਿਦਿਆਰਥਣ ਦਾ ਯੂ.ਪੀ.ਐਸ.ਸੀ ਪ੍ਰੀਖਿਆ 2022 ‘ਚ 446ਵਾਂ ਰੈਂਕ

ਪਟਿਆਲਾ, 25 ਮਈ (ਪੰਜਾਬ ਪੋਸਟ ਬਿਊਰੋ) – ਬੁੱਢਾ ਦਲ ਪਬਲਿਕ ਸਕੂਲ ਪਟਿਆਲਾ (ਬੈਚ 2018) ਦੀ ਸਾਬਕਾ ਵਿਦਿਆਰਥਣ ਸਕਸ਼ਮਾ ਨੇ ਯੂ.ਪੀ.ਐਸ.ਸੀ ਸਿਵਲ ਸਰਵਿਸਿਜ਼ ਪ੍ਰੀਖਿਆ 2022 ਵਿੱਚ 446ਵਾਂ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਦੇ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸਕੂਲ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ, ਸਕੂਲ ਦੇ ਸਿੱਖਿਆ ਨਿਰਦੇਸ਼ਕ ਤੇ ਸਲਾਹਕਾਰ ਐਡਵੋਕੇਟ ਕਰਨਰਾਜਬੀਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਆਦਿ ਨੇ ਇਸ ਸ਼ਾਨਦਾਰ ਸਫਲਤਾ ਲਈ ਵਿਦਿਆਰਥਣ ਸਕਸ਼ਮਾ ਨੰ ਵਧਾਈ ਦਿੰਦਿਆਂ ਆਉਣ ਸਮੇਂ ‘ਚ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …