Sunday, September 6, 2026

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗਾ ਰੋਜ਼ਗਾਰ ਕੈਂਪ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਰੋਜ਼ਗਾਰ ਕੈਂਪ ਵਿੱਚ ਸਾਡਾ ਪਿੰਡ, ਭਾਰਤੀ ਐਕਸਾ, ਫੋਨ ਪੇਅ, ਨਿਵਾ ਭੁਪਾ ਹੈਲਥ ਆਦਿ ਮਸ਼ਹੂਰ ਕੰਪਨੀਆਂ ਨੇ ਭਾਗ ਲਿਆ।ਕੰਪਨੀਆਂ ਵਲੋਂ ਸੇਲਜ਼ ਐਗਿਊਕੀਟਿਵ, ਡਿਊਟੀ ਮੈਨੇਜ਼ਰ, ਯੂਨਿਟ ਮੈਨੇਜ਼ਰ, ਏਜੰਸੀ ਮੈਨੇਜ਼ਰ ਕਸਟਮਰ ਕੇਅਰ, ਫੀਲਡ ਸੇਲਜ਼ ਐਗਿਊਕੀਟਿਵ, ਸਰਵਿਸ ਐਡਵਾਇਜ਼ਰ ਆਦਿ ਅਸਾਮੀਆਂ ਲਈ ਚੋਣ ਕੀਤੀ ਗਈ।ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਵਾਲੇ 67 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …