Sunday, April 19, 2026

ਅਸ਼ੀਰਵਾਦ ਡੇ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦਾ ਧਾਰਿਮਕ ਪ੍ਰੀਖਿਆ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਸਥਾਨਕ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਦੋ ਵਿਦਿਆਰਥੀਆਂ ਐਸਵਿਨ ਸਿੰਘ ਪੁੱਤਰ ਜਗਸੀਰ ਸਿੰਘ ਕਲਾਸ ਅੱਠਵੀਂ, ਸੁੰਦਰਵੀਰ ਕੌਰ ਪੁੱਤਰੀ ਪਾਲ ਸਿੰਘ ਅੱਠਵੀਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕਾਲਰਸ਼ਿਪ ‘ਚ 1100-1100 ਰੁਪਏ ਦੀ ਨਕਦ ਰਾਸ਼ੀ ਹਾਸਲ ਕੀਤੀ ਹੈ।62% ਤੋਂ ਵੱਧ 6 ਬੱਚਿਆਂ ਜੈਸਮੀਨ ਕੌਰ, ਅਭੀਜੋਤ ਸਿੰਘ, ਰਮਨਦੀਪ ਕੌਰ, ਹਰਦੀਪ ਕੌਰ, ਦਿਲਬਾਗ ਸਿੰਘ, ਮਹਿਕਪ੍ਰੀਤ ਕੌਰ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ।ਇਸ ਇਮਤਿਹਾਨ ਵਿੱਚੋਂ 28 ਬੱਚੇ ਪਾਸ ਹੋਏ ਜਿਨ੍ਹਾਂ ਨੂੰ ਸਰਟੀਫਿਕੇਟ ਦਿੱਤੇ ਗਏ।ਪ੍ਰਿੰਸੀਪਲ ਜਗਸੀਰ ਸਿੰਘ ਨੇ ਆਖਿਆ ਕਿ ਇਸ ਦਾ ਸਿਹਰਾ ਗੁਰਮਤਿ ਅਧਿਆਪਕਾ ਮੈਡਮ ਚਰਨਜੀਤ ਕੌਰ ਨੂੰ ਜਾਂਦਾ ਹੈ, ਜੋ ਪੇਪਰ ਦੀ ਤਿਆਰੀ ਕਰਵਾਉਂਦੇ ਹਨ।ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਉਚੇਚੇ ਤੌਰ ‘ਤੇ ਸਕੂਲ ਵਿੱਚ ਪਹੁੰਚੇ।ਉਹਨਾਂ ਨਾਲ ਬਲਵਿੰਦਰ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਲੌਂਗੋਵਾਲ, ਰਾਜ ਸਿੰਘ ਝਾੜੋਂ ਵੀ ਹਾਜਰ ਸਨ।ਇਸ ਮੌਕੇ ਵਾਇਸ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …