ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਜਿਲ੍ਹੇ ਵਿੱਚ ਕੀਤੇ ਜਾਣ ਵਾਲੇ ਕੰਮਾਂ ਦੀ ਰਣਨੀਤੀ ਬਨਾਉਣ ਲਈ
ਸੱਦੀ ਗਈ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਭਵਿੱਖ ਵਿਚ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਵਿਭਾਗ ਵੱਲੋਂ ਕੀਤਾ ਜਾਣ ਵਾਲਾ ਵਿਕਾਸ ਦਾ ਕੋਈ ਕੰਮ ਦੂਸਰੇ ਵਿਭਾਗ ਵੱਲੋਂ ਕਰਵਾਏ ਗਏ ਕੰਮਾਂ ਦਾ ਵਿਨਾਸ਼ ਨਾ ਬਣੇ।ਉਨਾਂ ਕਿਹਾ ਕਿ ਇਸ ਲਈ ਹਰੇਕ ਵਿਭਾਗ ਹੋਣ ਵਾਲੇ ਕੰਮਾਂ ਦੀ ਯੋਜਨਾ ਤਿਆਰ ਕਰਦੇ ਵਕਤ ਦੂਸਰੇ ਵਿਭਾਗ, ਜਿੰਨਾ ਨਾਲ ਉਨਾਂ ਦੇ ਕੰਮ ਕਿਸੇ ਨਾ ਕਿਸੇ ਤਰਾਂ ਸੰਗਠਿਤ ਹੁੰਦੇ ਹਨ, ਦਾ ਮਸ਼ਵਰਾ ਜ਼ਰੂਰ ਲਿਆ ਜਾਵੇ। ਉਨਾਂ ਕਿਹਾ ਕਿ ਅਕਸਰ ਪਿਛਲੇ ਸਮੇਂ ਵਿੱਚ ਵੇਖਿਆ ਜਾਂਦਾ ਰਿਹਾ ਹੈ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਕੁੱਝ ਦਿਨ ਪਹਿਲਾਂ ਬਣਾਈ ਸੜਕ ਨੂੰ ਸੀਵਰੇਜ਼ ਜਾਂ ਪਾਣੀ ਸਪਲਾਈ ਵਿਭਾਗ ਆਪਣੀ ਲੋੜ ਲਈ ਪੁੱਟ ਰਿਹਾ ਹੁੰਦਾ ਹੈ।ਜਸਪ੍ਰੀਤ ਸਿੰਘ ਨੇ ਸਾਰੇ ਵਿਭਾਗਾਂ ਨੂੰ ਹੋਣ ਵਾਲੇ ਕੰਮਾਂ ਦੀ ਯੋਜਨਾਬੰਦੀ ਕਰਨ ਦੇ ਨਾਲ-ਨਾਲ ਇੰਨਾਂ ਕੰਮਾਂ ਦਾ ਬਜ਼ਟ ਤਿਆਰ ਕਰਨ ਲਈ ਵੀ ਕਿਹਾ।ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਤੇ ਚੋਰ-ਮੋਰੀਆਂ ਰੋਕਣਾ ਹੈ ਮੀਟਿੰਗ ਵਿਚ ਸਿੱਖਆ, ਕਾਰਪੋਰੇਸ਼ਨ, ਲੋਕ ਨਿਰਮਾਣ ਵਿਭਾਗ, ਪੀ.ਐਸ.ਪੀ.ਸੀ.ਐਲ, ਬਾਗਬਾਨੀ, ਨਗਰ ਸੁਧਾਰ ਟਰੱਸਟ, ਪੇਡਾ, ਪੰਚਾਇਤ ਵਿਭਾਗ, ਸਿੰਚਾਈ ਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media