ਸੰਗਰੂਰ, 26 ਮਈ ( ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਮੈਦਾਨ
ਨੂੰ ਆਧੁਨਿਕ ਐਸਟ੍ਰੋਟਰਫ਼ ਬਣਾਉਣ ਦੀ ਨੀਂਹ ਰੱਖੀ।ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੰਗਰੂਰ ਦੇ ਖੇਡ ਪ੍ਰੇਮੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਲਈ 72.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਵਿਸ਼ਵ ਪੱਧਰੀ ਐਸਟ੍ਰੋਟਰਫ਼ ਦੀ ਨੀਂਹ ਰੱਖ ਦਿੱਤੀ ਹੈ ਅਤੇ ਇਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਤਿਆਰ ਕਰਵਾਉਣ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਕਸੀਅਨ ਲੋਕ ਨਿਰਮਾਣ ਵਿਭਾਗ ਕੇ.ਐਸ ਸੰਧੂ, ਜ਼ਿਲ੍ਹਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਤੋਂ ਇਲਾਵਾ ਵੱਖ-ਵੱਖ ਖੇਡਾਂ ਦੇ ਕੋਚ ਅਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media