Thursday, February 26, 2026

ਸਕੂਲ ਆਫ ਐਮੀਨੈਂਸ ਲੌਂਗੋਵਾਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਲੌਂਗੋਵਾਲ ਦੇ ਸ.ਭ.ਮ.ਦ.ਸ.ਸ.ਸ.ਸ (ਮੁੰਡੇ) ਵਿਖੇ ਬਾਰ੍ਹਵੀਂ ਜਮਾਤ ਦੇ ਚੱਲ ਰਹੇ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਬਿਪਨ ਚਾਵਲਾ ਨੇ ਦੱਸਿਆ ਕਿ ਸਾਇੰਸ ਗਰੁੱਪ ਦੀ ਸੁਖਦੀਪ ਕੌਰ (93%) ਨੇ ਪਹਿਲਾ, ਗਗਨਦੀਪ ਕੌਰ (91.4%) ਨੇ ਦੂਜਾ ਅਤੇ ਸੰਦੀਪ ਕੌਰ (91.2%) ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਦੋ ਵਿਦਿਆਰਥੀਆਂ ਜਗਦੀਸ਼ ਸਿੰਘ ਅਤੇ ਸੁਖਦੀਪ ਕੌਰ ਨੇ ਗਣਿਤ ਵਿਸ਼ੇ ਵਿੱਚ 100/100 ਅੰਕ ਪ੍ਰਾਪਤ ਕੀਤੇ।ਫਿਜਿਕਸ, ਕੈਮਿਸਟਰੀ ਅਤੇ ਬਾਇਓਲੋਜੀ ਵਿੱਚ ਵੀ ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ।ਕਾਮਰਸ ਗਰੁੱਪ ਬਾਰੇ ਦੱਸਦਿਆਂ ਉਨ੍ਹਾਂ ਨੇ ਕਿਹਾ ਕਿ ਮੁਨੀਸ਼ ਕੁਮਾਰ (88.86%) ਨੇ ਪਹਿਲਾ ਮਨਪ੍ਰੀਤ ਸਿੰਘ (85.6%) ਨੇ ਦੂਜਾ ਅਤੇ ਅਰਸ਼ਦੀਪ ਕੌਰ (84.4%) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਵਿੱਚ ਮੁਹੰਮਦ ਦਿਲਸ਼ਾਦ (83.2%) ਨੇ ਪਹਿਲਾ ਖੁਸ਼ਦੀਪ ਸਿੰਘ, ਤਰਨਵੀਰ ਸਿੰਘ (82.8%) ਨੇ ਦੂਜਾ ਅਤੇ ਅਕਾਸ਼ਦੀਪ ਸਿੰਘ (82.4%) ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਸਕੂਲ ਦੀ ਸਵੇਰ ਦੀ ਸਭਾ ਵਿੱਚ ਅੱਵਲ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ ਗਿਆ।ਐਸ.ਐਮ.ਸੀ ਕਮੇਟੀ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਮਿਹਨਤੀ ਸਟਾਫ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …