ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ 12ਵੀਂ ਜਮਾਤ ਸਾਇੰਸ,
ਕਾਮਰਸ ਅਤੇ ਆਰਟਸ ਵਿਸ਼ਿਆਂ ਦਾ ਨਤੀਜਾ ਸ਼ਾਨਦਾਰ ਰਿਹਾ।ਸਾਇੰਸ ਗਰੁੱਪ ‘ਚੋਂ ਵਿਦਿਆਰਥਣ ਈਸ਼ਾ ਨੇ 94.8 ਪ੍ਰਤੀਸ਼ਤ ਲੈ ਕੇ ਕਾਲਜ ‘ਚੋਂ ਪਹਿਲਾ ਸਥਾਨ, ਕਾਮਨੀ ਨੇ 93.2 ਪ੍ਰਤੀਸ਼ਤ ਲੈ ਕੇ ਦੂਜਾ ਸਥਾਨ ਅਤੇ ਮੁਸਕਾਨਦੀਪ ਕੌਰ ਨੇ 90.6 ਪ੍ਰਤੀਸ਼ਤ ਨਾਲ ਤੀਜਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਕਾਮਰਸ ਗਰੁੱਪ ‘ਚੋਂ ਦਿਲਪ੍ਰੀਤ ਕੌਰ 93 ਫੀਸਦ ਅੰਕ ਲੈ ਕੇ ਪਹਿਲਾ, ਮੁਸਕਾਨਪ੍ਰੀਤ ਨੇ 91 ਫੀਸਦ ਅੰਕਾਂ ਨਾਲ ਦੂਜਾ ਅਤੇ ਅਰਮਾਨਦੀਪ ਤੇ ਰਣਬੀਰ ਸਿੰਘ ਦੋਵਾਂ ਨੇ 90 ਫੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ।ਆਰਟਸ ਗਰੁੱਪ ‘ਚੋਂ ਨਿਸ਼ਾ ਨੇ 95 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਹੁਸਨਦੀਪ ਨੇ 92.6 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਚਹਿਕਪ੍ਰੀਤ ਕੌਰ ਅਤੇ ਇੰਦਰਜੀਤ ਸਿੰਘ ਨੇ 90 ਫੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ।ਉਨ੍ਹਾਂ ਕਿਹਾ ਕਿ 12ਵੀਂ ਜਮਾਤ ਦੇ ਸਾਇੰਸ, ਆਰਟਸ ਤੇ ਕਾਮਰਸ ਦੇ ਕੁੱਲ 90 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸਾਰੇ ਵਿਦਿਆਰਥੀ ਪਹਿਲੇ ਦਰਜ਼ ‘ਚ ਪਾਸ ਹੋਏ ਹਨ।
ਵਿਦਿਆਰਥੀਆਂ ਦੇ ਨਾਲ ਕਾਲਜ ਪਹੁੰਚੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media