ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸਮਾਰਟ ਸੀਨੀਅਰ
ਸੈਕੰਡਰੀ ਸਕੂਲ ਖਿਆਲਾ ਕਲਾਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਵਿਦਿਆਰਥਣ ਨਵਰੀਤ ਕੌਰ ਨੇ 87% ਅੰਕਾਂ ਨਾਲ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਕਿਰਨਜੀਤ ਕੌਰ ਨੇ 83%, ਕਿਰਨਜੀਤ ਕੌਰ ਨੇ 82% ਅਤੇ ਅੰਜ਼ਲੀ ਨੇ 81% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ, ਤੀਜ਼ਾ ਅਤੇ ਚੌਥਾ ਸਥਾਨ ਹਾਸਲ ਕਰਕੇ ਸਕੂਲ, ਮਾਤਾ-ਪਿਤਾ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ।ਪ੍ਰਿੰਸੀਪਲ ਸ਼੍ਰੀਮਤੀ ਗੁਨਿੰਦਰਜੀਤ ਕੌਰ ਨੇ ਸਕੂਲ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਲਈ ਨਵਰੀਤ ਕੌਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਵਿਦਿਆਰਥਣ ਦੀ ਮਾਤਾ ਗੁਰਪਿੰਦਰ ਕੌਰ ਤੇ ਪਿਤਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੂੰ ਵਧਾਈ ਦਿੱਤੀ।ਸਕੂਲ ਲੈਕਚਰਾਰ ਡਾ. ਕਸ਼ਮੀਰ ਸਿੰਘ ਖੁੰਡਾ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਲਗਨ ਨਾਲ ਪੜ੍ਹਾਈ ਕਰਨ ਲਈ ਕਿਹਾ।ਇਸ ਮੌਕੇ ਸ੍ਰੀਮਤੀ ਮਨਜੀਤ ਕੌਰ, ਸਤਿੰਦਰ ਕੌਰ ਆਦਿ ਵੀ ਮੌਜ਼ੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media