ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ
ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ‘ਚ ਸ਼ਾਨਦਾਰ ਉਪਲਬੱਧੀ ਹਾਸਲ ਕੀਤੀ ਹੈ।ਕਾਲਜ ਦੀ ਵਿਦਿਆਰਥਣ ਨਵਜੀਤ ਕੌਰ ਨੇ 92.8 ਪ੍ਰਤੀਸ਼ਤ ਅੰਕ, ਨਵਨੂਰ ਕੌਰ ਨੇ 91.8 ਅਤੇ ਦੀਵਾਂਸ਼ੀ ਨੇ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿਸੀਪਲ ਨਾਨਕ ਸਿੰਘ ਅਤੇ ਉਨਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ‘ਤੇ ਵਧਾਈ ਦਿੰਦਿਆਂ ਕਿਹਾ ਕਿ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਕਾਲਜ ਸਿਖ਼ਰਾਂ ਨੂੰ ਛੂਹ ਰਿਹਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media