ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੁਨਿਹਰੇ ਭਵਿੱਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ
ਅੰਮ੍ਰਿਤਸਰ ਦੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜੀਵਨਜੋਤ ਸਿੰਘ ਪੁੱਤਰ ਸੁਖਦੇਵ ਸਿੰਘ ਦੇ +2 ਨਾਨ ਮੈਡੀਕਲ ਵਿੱਚ 94.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ‘ਤੇ ਉਸ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਕੀਤਾ।ਡੀ.ਸੀ.ਪੀ ਭੰਡਾਲ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਅਵਲ ਆਉਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media