Friday, June 19, 2026

ਨਿਊ ਫਲਾਵਰਜ਼ ਸਕੂਲ ਦੀ ਵਿਦਿਆਰਥਣ ਨਿਤਿਕਾ ਕੁਮਾਰੀ ਦਾ ਪੰਜਾਬ ਵਿੱਚ ਸੱਤਵਾਂ ਤੇ ਜਿਲ੍ਹੇ ‘ਚ ਦੂਸਰਾ ਸਥਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਦੀ ਪ੍ਰੀਖਿਆ ਵਿੱਚ ਨਿਊ ਫਲਾਵਰਜ਼ ਪਬਲਿਕ ਸੀ.ਸੈ. ਸਕੂਲ ਦੀ ਵਿਦਿਆਰਥਣ ਨਿਤਿਕਾ ਕੁਮਾਰੀ ਪੁੱਤਰੀ ਬਲਜੀਤ ਸਿੰਘ ਨੇ ਪੰਜਾਬ ਵਿੱਚ ਸੱਤਵਾਂ ਅਤੇ ਅੰਮ੍ਰਿਤਸਰ ਜਿਲ੍ਹੇ ‘ਚ ਦੂਸਰਾ ਸਥਾਨ ਹੱਸਲ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਨੇ ਵਿਦਿਆਰਥਣ ਨਿਤਿਕਾ ਅਤੇ ਉਹਨਾਂ ਦੇ ਮਾਪਿਆਂ ਨੂੰ ਬੁਲਾ ਕੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ।ਉਨਾਂ ਸਕੂਲ ਮੈਨੇਜਮੈਂਟ, ਵਿਦਿਆਰਥਣ ਦੇ ਮਾਪਿਆਂ ਅਤੇ ਵਿਦਿਆਰਥਣ ਨੀਤਿਕਾ ਕੁਮਾਰੀ ਨੂੰ ਵਧਾਈਆਂ ਦਿੱਤੀਆਂ।ਪ੍ਰਿੰਸੀਪਲ ਮੈਡਮ ਨੇ ਵਿਦਿਆਰਥਣ ਦੀ ਅਗਲੇਰੀ ਪੜ੍ਹਾਈ ਬਿਲਕੁੱਲ ਮੁਫਤ ਕਰਨ ਦਾ ਐਲਾਨ ਕੀਤਾ।ਸਕੂਲ ਦੇ ਚੇਅਰਮੈਨ ਹਰਪਾਲ ਸਿੰਘ ਯੂ.ਕੇ ਨੇ ਵਿਦਿਆਰਥਣ ਨੀਤਿਕਾ ਕੁਮਾਰੀ ਨੂੰ ਮੁਬਾਰਕਬਾਦ ਦਿੱਤੀ।ਅੰਮ੍ਰਿਤਸਰ ਜਿਲ੍ਹੇ ਵਿੱਚ ਦੂਸਰਾ ਸਥਾਨ ਆਉਣ ‘ਤੇ ਵਦਿਆਰਥਣ ਨੂੰ 21000/- ਦਾ ਨਕਦ ਇਨਾਮ ਦਿੱਤਾ ਗਿਆ।
ਸਕੂਲ ਦੇ ਸੈਕਰੇਟਰੀ ਲਖਵਿੰਦਰ ਸਿੰਘ ਢਿਲੋਂ ਨੇ ਕਿਹਾ ਕਿ ਸਕੂਲ ਮੈਨੇਜਮੈਂਟ ਹੋਣਹਾਰ ਵਿਦਿਆਰਥੀਆਂ ਨੂੰ ਹਮੇਸ਼ਾਂ ਸਹਿਯੋਗ ਦਿੰਦੀ ਰਹੀ ਹੈ ਅਤੇ ਅੱਗੇ ਵੀ ਸਹਿਯੋਗ ਜਾਰੀ ਰਹੇਗਾ।

Check Also

ਪਵਿੱਤਰ ਨਗਰੀ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਵੱਲੋਂ ਘਰ-ਘਰ ਕੂੜਾ ਇਕੱਠਾ ਕਰਨ ਬਾਰੇ ਜਾਗਰੂਕਤਾ ਮੁਹਿੰਮ ਤੇਜ਼

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ …