Friday, April 17, 2026

ਰਾਸ਼ਟਰੀ ਏਕਤਾ ਨਾਲ ਹੀ ਨੌਜਵਾਨ ਤਰੱਕੀ ਕਰ ਸਕਦੇ ਹਨ-ਬੁਲਾਰੀਆ

ਮੁੱਖ ਸੰਸਦੀ ਸਕੱਤਰ ਪੰਜਾਬ ਨੇ ਰਾਸ਼ਟਰੀ ਏਕਤਾ ਕੈਂਪ ਵਿਚ ਮੁੱਖ ਮਹਿਮਾਨ ਵਜੋ ਕੀਤੀ ਸ਼ਿਰਕਤ

PPN2012201409

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕਂੇਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਸੈਮਸਨ ਮਸੀਹ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੀ ਅਗਵਾਈ ਹੇਠ ਰਾਜ ਪੱਧਰੀ ਰਾਸ਼ਟਰੀ ਏਕਤਾ ਕੈਂਪ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ 17-12-2014 ਤੋਂ 21-12-2014 ਤਕ ਕਰਵਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਜਿਵੇਂ ਕਿ ਰਾਜਸਥਾਨ, ਮਨੀਪੁਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਛੱਤੀਸਗੜ੍ਹ ਅਤੇ ਪੰਜਾਬ ਵੱਖ-ਵੱਖ ਜ਼ਿਲਿਆਂ ਤੋਂ 250 ਨੌਜਵਾਨ ਭਾਗ ਲੈ ਰਹੇ ਹਨ।
ਅੱਜ ਲਗਾਏ ਗਏ ਕੈਂਪ ਵਿਚ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸz: ਇੰਦਰਬੀਰ ਸਿੰਘ ਬੁਲਾਰੀਆ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਦਿਆਂ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਦੇਸ਼ ਦੀ ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨਾ ਹੈ ਅਤੇ ਰਾਸ਼ਟਰੀ ਏਕਤਾ ਨਾਲ ਹੀ ਨੌਜਵਾਨ ਤੱਰਕੀ ਕਰ ਸਕਦੇ ਹਨ ਕਿਉਂਕਿ ਸ਼ਾਂਤੀ ਤੋਂ ਬਗੈਰ ਵਿਕਾਸ ਬਿਲਕੁਲ ਸੰਭਵ ਨਹੀਂ ਇਸ ਦੇ ਨਾਲ ਹੀ ਸz: ਬੁਲਾਰੀਆ ਨੇ ਨੌਜਵਾਨਾਂ ਨੂੰ ਸਮਾਜਿਕ ਬੁਰਾਇਆ ਵਿਰੁਧ ਲਾਮਬੰਦ ਹੋਣ ਲਈ ਪ੍ਰਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਸੱਭਿਆਚਾਰਕ ਅਤੇ ਖਾਣ-ਪੀਣ ਦੀ ਵੀ ਵਿਭਿੰਨਤਾ ਹੈ। ਇਸ ਲਈ ਭਾਰਤ ਨੂੰ ਬਿਨ੍ਹਾਂ ਕਿਸੇ ਭੇਦ-ਭਾਵ ਦੇ ਇੱਕ ਅਖੰਡ ਭਾਰਤ ਦੇ ਰੂਪ ਵਿੱਚ ਇੱਕ ਵਿਸ਼ਵ ਵਿੱਚ ਆਪਣੀ ਏਕਤਾ, ਅਖੰਡਤਾ, ਆਪਸੀ ਭਾਈਚਾਰਕ ਸਾਂਝ ਲਈ ਇੱਕ ਰੋਲ ਮਾਡਲ ਬਨਣਾ ਹੈ ਕਿਉਂਕਿ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਮਾਣ ਰੱਖਦਾ ਹੈ। ਇਸੇ ਹੀ ੳੇਦੇਸ਼ ਦੇ ਨਾਲ ਭਾਰਤ ਦੇ ਨੌਜਵਾਨ ਵਰਗ ਵਿੱਚ ਰਾਸ਼ਟਰੀ ਏਕਤਾ, ਆਪਸੀ ਸਦਭਾਵ, ਸੱਭਿਆਚਾਰਕ ਸਾਂਝ ਅਤੇ ਅਮੀਰ ਵਿਰਸੇ ਆਦਿ ਦੇ ਬਾਰੇ ਜਾਣਕਾਰੀ ਪ੍ਰਦਾਨ ਕਰਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨਾ ਹੈ। ਇਸ ਤੋਂ ਬਾਅਦ ਸ੍ਰੀ ਬੁਲਾਰੀਆ ਨੇ ਸ਼ਾਂਤੀ ਅਤੇ ਸੰਦਭਾਵਨਾ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸ੍ਰੀ ਸੈਮਸਨ ਮਸੀਹ ਯੂਥ ਕੋਆਰਡੀਨੇਟਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਰਾਜਾਂ ਦੇ ਲੋਕ-ਨਾਚਾਂ, ਲੋਕ-ਗੀਤਾਂ ਅਤੇ ਹੋਰ ਸੱਭਿਆਚਾਰਕ ਵੰਨਗੀਆਂ ਦਾ ਆਦਾਨ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਸ੍ਰੀ ਬੀ. ਐਸ. ਖੋਸਾ ਡਿਪਟੀ ਡਾਇਰੈਕਟਰ ਅਤੇ ਸ੍ਰੀ ਬੀ. ਐਸ. ਗਿੱਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply